2027 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅੱਜ ਮੋਗਾ ਵਿਚ ਬਦਲਾਅ ਰੈਲੀ ਕਰ ਰਹੀ ਹੈ ਜਿਸ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਉਹ ਰੈਲੀ ਵਿਚ ਲਗਭਗ 1 ਵਜੇ ਪਹੁੰਚਣਗੇ।
ਰੈਲੀ ਵਿਚ ਆਉਣ ਤੋਂ ਪਹਿਲਾਂ ਸ਼ਾਹ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਅੱਜ ਮੋਗਾ ਵਿਚ ਪੰਜਾਬ ਦੇ ਭੈਣ-ਭਰਾਵਾਂ ਨਾਲ ਸੰਵਾਦ ਲਈ ਉਤਸੁਕ ਹਾਂ। ਰੈਲੀ ਵਿਚ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਪਹੁੰਚਣ ਦੀ ਵੀ ਚਰਚਾ ਹੈ।
ਇਹ ਵੀ ਪੜ੍ਹੋ : ਰੂਸੀ ਫੌਜ ‘ਚ ਜ਼ਬਰਦਸਤੀ ਭਰਤੀ ਕਰਵਾਏ ਗਏ ਲੁਧਿਆਣਾ ਦੇ ਨੌਜਵਾਨ ਦੀ ਮੌ/ਤ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਮੋਗਾ ਪੁਲਿਸ ਨੇ ਆਵਾਜਾਈ ਨੂੰ ਸੁਚਾਰੂ, ਸੁਰੱਖਿਅਤ ਤੇ ਨਿਰਵਿਘਨ ਬਣਾਈ ਰੱਖਣ ਲਈ ਖਾਸ ਪ੍ਰਬੰਧ ਕੀਤੇ ਹਨ। ਲੋਕਾਂ ਦੀ ਸਹੂਲਤ ਲਈ ਵਾਹਨਾਂ ਲਈ ਬਦਲਵੇਂ ਰੂਟ ਨਿਰਧਾਰਤ ਕੀਤੇ ਗਏ ਹਨ। ਇਸ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣਾ ਹੈ।
ਵੀਡੀਓ ਲਈ ਕਲਿੱਕ ਕਰੋ -:
























