BKU Lakhowal appeal to Punjab : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਨੂੰ 83 ਦਿਨ ਹੋ ਚੁੱਕੇ ਹਨ। ਕਿਸਾਨਾਂ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਠਾਣੀ ਹੈ, ਉਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਖਿਲਾਫ ਕਿਸਾਨ ਜਥੇਬੰਦੀਆਂ ਨੇ 18 ਤਰੀਕ ਨੂੰ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ, ਜਿਸ ਦੇ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਨੇ ਲੱਖੋਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਵੀਰ ਇਨ੍ਹਾਂ ਰੋਸ ਧਰਨਿਆਂ ਵਿੱਚ ਪਹੁੰਚਣ ਤਾਂ ਜੋ ਰੇਲ ਰੋਕਣ ਦੇ ਪ੍ਰੋਗਰਾਮ ਨੂੰ ਸਫਲ ਬਣਾਇਆ ਜਾ ਸਕੇ ਤੇ ਮੋਦੀ ਸਰਕਾਰ ਤੋਂ ਕਿਸਾਨੀ ਮੰਗਾਂ ਮੰਨਵਾਈਆਂ ਜਾ ਸਕਣ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ, ਬੇਕਸੂਰ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਵਿਰੁੱਧ ਤੇ ਉਨ੍ਹਾਂ ਦੀ ਰਿਹਾਈ ਵਾਸਤੇ ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂਜੋ 18 ਫਰਵਰੀ ਨੂੰ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ ਉਸ ਲਈ ਸਾਰੇ ਹੀ ਦੇਸ਼ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੋ ਰਹੀ ਹੈ ਤੇ ਕਿਸਾਨ ਮਾਰੂ ਬਿੱਲ ਰੱਦ ਕਰਨ ਦੀ ਬਜਾਏ ਕਿਸਾਨਾਂ ਨਾਲ ਟਕਰਾਅ ਦੀ ਨੀਤੀ ’ਤੇ ਚੱਲ ਰਹੀ ਹੈ।
ਹੁਣ ਤੱਕ ਕਿਸਾਨੀ ਅੰਦੋਲਨ ਵਿੱਚ 250 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਦਿੱਲੀ ਦੀਆਂ ਸਰਹੱਦਾਂ ’ਤੇ ਕਿਲ੍ਹੇਬੰਦੀ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਦਿੱਲੀ ਆਉਣਾ ਬੰਦ ਕੀਤਾ ਜਾ ਰਿਹਾ ਹੈ ਪਰ ਕਿਸਾਨ ਪੂਰੀ ਤਿਆਰੀ ਨਾਲ ਬਾਰਡਰਾਂ ਉਪਰ ਡਟੇ ਹੋਏ ਹਨ। ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਫਰਵਰੀ ਨੂੰ ਰੇਲਾਂ ਰੋਕ ਕੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖਿਲਾਫਫਤਵਾ ਦਿੱਤਾ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲੋਕ ਆਪ ਮੁਹਾਰੇ ਸਾਰੇ ਪ੍ਰਬੰਧ ਕਰ ਰਹੇ ਹਨ। ਕਿਸਾਨ, ਮਜ਼ਦੂਰ, ਆੜ੍ਹਤੀਏ, ਛੋਟੇ ਵਪਾਰੀ, ਦੁਕਾਨਦਾਰ ਤੇ ਆਮ ਲੋਕਾਂ ਵਿੱਚ ਰੇਲਾਂ ਰੋਕਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।