Black fungus Case found in Bhiwani district : ਹਰਿਆਣਾ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਵਿੱਚ ਬਲੈਕ ਫੰਗਸ ਦੀ ਇਨਫੈਕਸ਼ਨ ਦੇਖਣ ਨੂੰ ਮਿਲ ਰਹੀ ਹੈ, ਜੋਕਿ ਕੋਰੋਨਾ ਤੋਂ ਵੀ ਵੱਧ ਖਤਰਨਾਕ ਹੈ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਹੁਣ ਭਿਵਾਨੀ ਵਿੱਚ ਵੀ ਬਲੈਕ ਫੰਗਸ ਦਾ ਮਾਮਲਾ ਸਾਹਮਣੇ ਆਇਆ ਹੈ। ਸੀਐਮਓ ਡਾ. ਸਪਨਾ ਗਹਿਲਾਵਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਖੜਕ ਦਾ ਰਹਿਣ ਵਾਲਾ 55 ਸਾਲਾ ਵਿਅਕਤੀ ਬਲੈਕ ਫੰਗਸ ਤੋਂ ਇਨਫੈਕਟਿਡ ਹੈ। ਉਸ ਦਾ ਅਗਰੋਹਾ ਮੈਡੀਕਲ ਵਿੱਚ ਇਲਾਜ ਚੱਲ ਰਿਹਾ ਹੈ।
ਸੀਐਮਓ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਦੇ ਹੋਰ ਮਾਮਲਿਆਂ ਦੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸਾਰੇ ਹਸਪਤਾਲਾਂ ਨੂੰ ਬਲੈਕ ਫੰਗਸ ਦੇ ਮਾਮਲਿਆਂ ਦੀ ਤੁਰੰਤ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਖਤਰਨਾਕ ਬੀਮਾਰੀ ਹੈ। ਸ਼ੂਗਰ ਦੇ ਮਰੀਜ਼ ਇਸ ਦੀ ਲਪੇਟ ਵਿੱਚ ਆ ਰਹੇ ਹਨ।
ਇਹ ਵੀ ਪੜ੍ਹੋ : ਹਰਿਆਣਾ ‘ਚ ਪਿੰਡ ਵਾਲਿਆਂ ਨੇ ਲਿਆ ਵੱਡਾ ਫੈਸਲਾ, ਲੌਕਡਾਊਨ ਦੇ ਬਾਵਜੂਦ ਖੋਲ੍ਹਣਗੇ ਦੁਕਾਨਾਂ
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਿਰਸਾ ਵਿੱਚ Black Fungus ਦੇ 7 ਮਰੀਜ਼ ਪਾਏ ਗਏ ਹਨ, ਜਿਨ੍ਹਾਂ ਦਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰਾਜ ਵਿੱਚ ਬਲੈਕ ਫੰਗਸ ਨੂੰ ਨੋਟੀਫਾਈਡ ਬੀਮਾਰੀਆਂ ਦੀ ਸੂਚੀ ਵਿੱਚ ਪਾਉਣ ਤੋਂ ਬਾਅਦ ਹੁਣ ਸਬੰਧਤ ਮਰੀਜ਼ਾਂ ਨੂੰ ਮਿਲਣ ਤੋਂ ਬਾਅਦ ਸਿਰਸਾ ਦੇ ਸੀਐਮਓ ਡਾ. ਮੁਨੀਸ਼ ਬਾਂਸਲ ਨੇ ਦੱਸਿਆ ਕਿ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ Black Fungus ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਸੀ.ਐੱਮ.ਓ ਦਫ਼ਤਰ ਨੂੰ ਸੂਚਿਤ ਕਰਨ।