ਪੰਜਾਬ ਵਿੱਚ ਬਲੈਕ ਫੰਗਸ ਦਾ ਪ੍ਰਕੋਪ ਘੱਟਦਾ ਨਜ਼ਰ ਨਹੀਂ ਆ ਰਿਹਾ। ਮੰਗਲਵਾਰ ਨੂੰ ਬਲੈਕ ਫੰਗਸ ਕਾਰਨ ਸੂਬੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 19 ਨਵੇਂ ਮਰੀਜ਼ ਵੀ ਸਾਹਮਣੇ ਆਏ ਹਨ।
ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ ਬਲੈਕ ਫੰਗਸ ਦੇ 300 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 43 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 234 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਸੂਬੇ ਵਿੱਚ ਇਸ ਮਹਾਮਾਰੀ ਦੇ ਸਭ ਤੋਂ ਵੱਧ 48 ਕੇਸ ਲੁਧਿਆਣਾ ਵਿੱਚ ਦਰਜ ਕੀਤੇ ਗਏ ਹਨ, ਜਦੋਂ ਕਿ ਜਲੰਧਰ ਵਿੱਚ 31, ਬਠਿੰਡਾ ਵਿੱਚ 27, ਅੰਮ੍ਰਿਤਸਰ ਵਿੱਚ 18, ਪਟਿਆਲਾ ਵਿੱਚ 17, ਮੁਕਤਸਰ ਵਿੱਚ 15, ਕਪੂਰਥਲਾ ਵਿੱਚ 14, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਫਾਜ਼ਿਲਕਾ ਵਿੱਚ 10-10, ਫ਼ਿਰੋਜ਼ਪੁਰ, ਮੁਹਾਲੀ ਅਤੇ ਮਾਨਸਾ ਵਿਚ 8-8, ਹੁਸ਼ਿਆਰਪੁਰ ਵਿਚ 6, ਫਰੀਦਕੋਟ ਵਿਚ 4, ਫਤਿਹਗੜ ਸਾਹਿਬ ਅਤੇ ਤਰਨ ਤਾਰਨ ਵਿਚ 3-3, ਮੋਗਾ, ਨਵਾਂਸ਼ਹਿਰ ਅਤੇ ਪਠਾਨਕੋਟ ਵਿਚ 2-2, ਰੋਪੜ ਵਿਚ 1 ਅਤੇ ਹੋਰ ਸੂਬਿਆਂ ਤੋਂ ਆਏ ਮਰੀਜ਼ਾਂ ਦੀ ਗਿਣਤੀ 41 ਹੋ ਗਈ ਹੈ।
ਇਸ ਤੋਂ ਇਲਾਵਾ ਬਲੈਕ ਫੰਗਸ ਕਾਰਨ ਸਭ ਤੋਂ ਵੱਧ ਮੌਤਾਂ ਜਲੰਧਰ ਵਿੱਚ 8 ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਬਰਨਾਲਾ ਅਤੇ ਲੁਧਿਆਣਾ ਵਿੱਚ 6-6, ਗੁਰਦਾਸਪੁਰ ਵਿੱਚ 4, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 3-3, ਪਟਿਆਲੇ ਵਿੱਚ 2, ਫਤਿਹਗੜ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਮੁਕਤਸਰ, ਤਰਨਤਾਰਨ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ 1-1 ਮਰੀਜ਼ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਕਰਕੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਇਹ ਅਫਸਰ, ਦਾਖਾ ਦੇ MLA ਇਯਾਲੀ ਨੇ ਮੁੱਖ ਮੰਤਰੀ ਨੂੰ ਕੀਤੀ ਤੁਰੰਤ ਮਦਦ ਦੀ ਅਪੀਲ
ਉਥੇ ਹੀ ਪਟਿਆਲੇ ਦੇ ਰਜਿੰਦਰਾ ਹਸਪਤਾਲ ਵਿੱਚ ਮੰਗਲਵਾਰ ਨੂੰ ਬਲੈਕ ਫੰਗਸ ਦੇ ਚਾਰ ਨਵੇਂ ਕੇਸ ਸਾਹਮਣੇ ਆਏ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਲੈਕ ਫੰਗਸ ਦੇ ਚਾਰ ਨਵੇਂ ਕੇਸਾਂ ਦੀ ਪੁਸ਼ਟੀ ਹੋਣ ਨਾਲ ਇੱਥੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 18 ਹੋ ਗਈ ਹੈ। ਹਾਲਾਂਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਹੁਣ ਤਕ 23 ਮਰੀਜ਼ ਰਿਪੋਰਟ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਅੱਠ ਦੀ ਮੌਤ ਹੋ ਗਈ ਹੈ ਅਤੇ ਚਾਰ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ ਪੁਲਿਸ ਨੇ ਸੁਲਝਾਈ ’ਡਬਲ ਮਰਡਰ’ ਦੀ ਗੁੱਥੀ- ਤਿੰਨ ਕੀਤੇ ਕਾਬੂ
ਉਥੇ ਹੀ ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਵਿੱਚ ਕੁੱਲ 12 ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਸੱਤ ਮਰੀਜ਼ ਇਲਾਜ ਅਧੀਨ ਹਨ, ਜਦਕਿ ਬਾਕੀਆਂ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਿਥੇ ਪਿਛਲੇ 24 ਘੰਟਿਆਂ ਵਿਚ ਕੋਵਿਡ ਨਾਲ 14 ਮਰੀਜ਼ਾਂ ਦੀ ਮੌਤ ਹੋ ਗਈ, ਉਥੇ 18 ਨਵੇਂ ਮਰੀਜ਼ ਦਾਖਲ ਹੋਏ।