ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਧਮਾਕਾ ਹੋਣ ਨਾਲ ਇੱਕ ਨਾਗਰਿਕ ਦੀ ਮੌਤ ਹੋ ਗਈ ਜਦੋਂ ਕਿ 14 ਜ਼ਖਮੀ ਹੋ ਗਏ। ਦੁਪਿਹਰ ਨੂੰ ਬਾਜ਼ਾਰ ਵਿਚ ਹੋਏ ਇਸ ਧਮਾਕੇ ਨਾਲ ਹਫੜਾ-ਦਫੜੀ ਮਚ ਗਈ ਸਾਰੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤੇ ਹੋਰ ਸੁਰੱਖਿਆ ਬਲ ਪਹੁੰਚ ਗਏ ਹਨ। ਪੁਲਿਸ ਦੇ ਸੀਨੀਅਰ ਅਧਿਕਾਰੀ ਮੁਤਾਬਕ ਸਲਾਥੀਆ ਚੌਕ ਕੋਲ ਧਮਾਕਾ ਹੋਇਆ ਹੈ।
ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਇੱਕ ਸਬਜ਼ੀ ਵੇਚਣ ਵਾਲੇ ਨੂੰ ਰੇਹੜੀ ਵਿਚ ਹੋਇਆ ਸੀ। ਦੂਜੇ ਪਾਸੇ ਪੀਐੱਮਓ ਵਿਚ ਮੰਤਰੀ ਡਾ. ਜੀਤੇਂਦਰ ਸਿੰਘ ਨੇ ਕਿਹਾ ਕਿ ਊਧਮਪੁਰ ਦੇ ਤਹਿਸੀਲਦਾਰ ਦਫਤਰ ਕੋਲ ਰੇਹੜੀ ‘ਚ ਧਮਾਕੇ ਵਿਚ 13 ਲੋਕ ਜ਼ਖਮੀ ਹੋਏ ਹਨ।
ਇਸ ਮਾਮਲੇ ਨੂੰ ਲੈ ਕੇ ਡੀਸੀ ਇੰਦੂ ਚਿਬ ਦੇ ਸੰਪਰਕ ‘ਚ ਹਨ। ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਜ਼ਖਮੀਆਂ ਨੂੰ ਜ਼ਰੂਰੀ ਚਕਿਸਤਾ ਸਹੂਲਤਾਂ ਦੇਣ ਲਈ ਕਿਹਾ ਗਿਆ ਹੈ। ਧਮਾਕੇ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਪ੍ਰੇਮੀਆਂ ਲਈ ਅਹਿਮ ਖ਼ਬਰ, 20 ਮਾਰਚ ਤੋਂ ਸ਼ੁਰੂ ਹੋ ਰਹੇ ਹਨ ਸਤਿਸੰਗ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੀਨਗਰ ਦੇ ਅਮਰੀਕਾਦਲ ਇਲਾਕੇ ਦੇ ਸੰਡੇ ਬਾਜ਼ਾਰ ਵਿਚ ਐਤਵਾਰ ਸ਼ਾਮ ਨੂੰ ਅੱਤਵਾਦੀਆਂ ਦੇ ਗ੍ਰੇਨੇਡ ਹਮਲੇ ਵਿਚ ਦੋ ਨਾਗਰਿਕਾਂ ਦੀ ਮੌਤ ਹੋ ਗਈ ਸੀ ਜਦੋਂ ਕਿ 23 ਜ਼ਖਮੀ ਹੋ ਗਏ ਸਨ। ਇਨ੍ਹਾਂ ਵਿਚ ਇੱਕ ਪੁਲਿਸ ਮੁਲਾਜ਼ਮ ਤੇ 17 ਮਹਿਲਾਵਾਂ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਸ਼ਾਮ ਸਮੇਂ ਅੱਤਵਾਦੀਆਂ ਨੇ ਅਮਰੀਕਾ ਦਲ ਇਲਾਕੇ ਵਿਚ ਤਾਇਨਾਤ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਸੁੱਟਿਆ।