ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਦੇ ਸੈਕਟਰ-77 ਵਿਚ ਸਟੇਟ ਇੰਟੈਲੀਜੈਂਸ ਦਫਤਰ ਮੋਹਾਲੀ ਦੇ ਬਾਹਰ ਵੱਡਾ ਬੰਬ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ।
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਧਮਾਕਾ ਰਾਕੇਟ ਲਾਂਚਰ ਨਾਲ ਕੀਤਾ ਗਿਆ ਹੈ। ਇਸ ਨੂੰ ਵੱਡੀ ਅਣਗਹਿਲੀ ਕਿਹਾ ਜਾ ਸਕਦਾ ਹੈ ਕਿਉਂਕਿ ਜਿਥੇ ਸੁਰੱਖਿਆ ਏਜੰਸੀਆਂ ਦਾ ਪਹਿਰਾ ਹੁੰਦਾ ਹੈ, ਉਥੇ ਅਜਿਹੀ ਘਟਨਾ ਦਾ ਵਾਪਰਨਾ ਸੱਚਮੁੱਚ ਦੁਖਦਾਇਕ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ, ਆਈਜੀ ਸਣੇ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਪੁਲਿਸ ਵੱਲੋਂ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ ਤੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜਿਥੇ ਬੰਬ ਧਮਾਕਾ ਹੋਇਆ ਹੈ, ਆਸ-ਪਾਸ ਰਿਹਾਇਸ਼ੀ ਖੇਤਰ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰ ਅਜੇ ਤੱਕ ਪੁਲਿਸ ਵੱਲੋਂ ਬੰਬ ਧਮਾਕੇ ਨੂੰ ਲੈ ਕੇ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।
ਬੰਬ ਧਮਾਕੇ ਨਾਲ ਦਫਤਰ ਦੇ ਸ਼ੀਸ਼ੇ ਟੁੱਟ ਗਏ ਪਰ ਗਨੀਮਤ ਰਹੀ ਕਿ ਬੰਬ ਆਪਣੀ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਸਕਿਆ ਜਿਸ ਕਾਰਨ ਵੱਡਾ ਨੁਕਸਾਨ ਹੋਣੋਂ ਬਚ ਗਿਆ ਤੇ ਜੇਕਰ ਇਹ ਧਮਾਕਾ ਦਿਨ ਵੇਲੇ ਹੁੰਦਾ ਤਾਂ ਜਾਨ-ਮਾਲ ਦਾ ਨੁਕਸਾਨ ਜ਼ਿਆਦਾ ਹੋਣਾ ਸੀ ਪਰ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਕੋਈ ਵੱਡੀ ਘਟਨਾ ਨਹੀਂ ਵਾਪਰੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਧਰਮਸ਼ਾਲਾ ਦੇ ਵਿਧਾਨ ਸਭਾ ਗੇਟ ਅੱਗੇ ਖਾਲਿਸਤਾਨੀ ਦੇ ਝੰਡੇ ਲੱਗੇ ਹੋਏ ਮਿਲੇ ਸਨ ਤੇ ਅੱਜ ਮੋਹਾਲੀ ਵਿਚ ਬੰਬ ਧਮਾਕੇ ਦੀ ਘਟਨਾ ਵਾਪਰਨਾ ਸੱਚਮੁੱਚ ਨਿੰਦਣਯੋਗ ਹੈ।