ਪੰਜਾਬ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੇ ਸਰਕਾਰ ਦੀਆਂ 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਵਿਰੋਧ ਕਰਦਿਆਂ ਸ਼ਨੀਵਾਰ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ। ਸਮੂਹ ਹਾਊਸ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਤਨਖਾਹ ਸਕੇਲ ਦੁਬਾਰਾ ਦੇਣਾ ਚਾਹੀਦਾ ਹੈੈ।
ਇਹ ਫੈਸਲਾ ਸਰਵਸੰਮਤੀ ਨਾਲ ਬਲਾਕ ਵਿਕਾਸ ਅਤ ਪੰਚਾਇਤ ਅਫਸਰ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 80 ਦੇ ਕਰੀਬ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੇ ਹਿੱਸਾ ਲਿਆ।
ਇਸ ਦੌਰਾਨ ਐਸੋਸੀਏਸ਼ਨ ਦੇ ਸਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਰੰਧਾਵਾ ਅਤੇ ਮੀਤ ਪ੍ਰਧਾਨ ਪ੍ਰਨੀਤ ਕੌਰ ਨੇ ਕਿਹਾ ਕਿ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਬੀਡੀਪੀਓ ਦੇ ਹਿੱਤ ਵਿੱਚ ਨਹੀਂ ਹਨ। ਉਸ ਨੂੰ ਦੁਬਾਰਾ ਪਹਿਲਾਂ ਵਾਂਗ ਕਰਦੇ ਹੋਏ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਦੀਆਂ ਤਨਖਾਹਾਂ ਘਟਾ ਦਿੱਤੀਆਂ ਗਈਆਂ ਹਨ, ਜਿਸ ਕਰਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਘਾਟਾ ਝੱਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਤੋਂ ਸਮਾਜਸੇਵੀ ਬਣੇ ਕੁਲਵੀਰ ਨਰੂਆਣਾ ਦਾ ਉਸਦੇ ਹੀ ਗੰਨਮੈਨ ਨੇ ਗੋਲੀਆਂ ਮਾਰ ਕੇ ਕੀਤਾ ਕਤਲ
ਇਸ ਕਰਕੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਕੋਵਿਡ-19 ਨਾਲ ਸੰਬੰਧਤ ਡਿਊਟੀਆਂ ਨੂੰ ਛੱਡ ਕੇ ਮੁਕੰਮਲ ਤੌਰ ‘ਤੇ ਵਿਕਾਸ ਕੰਮ ਅਤੇ ਕੋਈ ਹੋਰ ਕੰਮ ਨਹੀਂ ਕੀਤਾ ਜਾਵੇਗਾ।