ਜੇਕਰ ਤੁਸੀਂ ਵੀ ਅੱਜ ਰੇਲ ਰਾਹੀਂ ਕਿਤੇ ਜਾ ਰਹੇ ਹੋ ਤਾਂ ਇਹ ਖਬਰ ਖਾਸ ਤੁਹਾਡੇ ਲਈ ਹੈ ਤਾਂ ਜੋ ਤੁਹਾਨੂੰ ਖੁਜਲ ਨਾ ਹੋਣਾ ਪਵੇ। ਅੱਜ ਰੇਲਵੇ ਟਰੈਕਾਂ ‘ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾਵੇਗਾ। ਇਹ ਧਰਨਾ 2 ਘੰਟਿਆਂ ਲਈ ਯਾਨੀ 1 ਤੋਂ 3 ਵਜੇ ਤੱਕ ਦਿੱਤਾ ਜਾਵੇਗਾ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਮੋਰਚੇ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਸੀ ਤੇ ਉਨ੍ਹਾਂ ਵੱਲੋਂ ਅੱਜ 19 ਜ਼ਿਲ੍ਹਿਆਂ ‘ਚ 26 ਥਾਵਾਂ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।
ਦੱਸ ਦੇਈਆ ਕਿ ਪੰਜਾਬ ਬਿਜਲੀ ਸੋਧ ਬਿਲ ਦੇ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਪਿਛਲੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ 5 ਦਸੰਬਰ ਨੂੰ ਕਿਸਾਨ ਧਰਨਾ ਪ੍ਰਦਰਸ਼ਨ ਕਰਨਗੇ। ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਰੇਲ ਆਵਾਜਾਈ ਰੋਕੀ ਜਾਵੇਗੀ। ਹਾਲਾਂਕਿ ਪਿਛਲੇ ਦਿਨੀਂ ਵੀ ਅੰਮ੍ਰਿਤਸਰ ਦੇ ਕਿਸਾਨਾਂ ਨੇ ਵੀ ਡੀਸੀ ਦਫਤਰ ਵਿਖੇ ਜ਼ਿਲ੍ਹਾ ਕੁਲੈਕਟਰ ਨੂੰ ਮੰਗ ਪੱਤਰ ਸੌਂਪਿਆ ਸੀ ਤੇ ਆਪਣੀਆਂ ਮੰਗਾਂ ਦਾ ਜ਼ਿਕਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੀ ਕਥਿਤ ਆਡੀਓ ਕਲਿੱਪ ‘ਤੇ ਚੋਣ ਕਮਿਸ਼ਨ ਨੇ ਲਿਆ ਨੋਟਿਸ, ਪੰਜਾਬ ਦੇ DGP ਤੋਂ ਮੰਗੀ ਰਿਪੋਰਟ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੁੱਖ ਮੰਗਾਂ ਵਿਚ ਬਿਜਲੀ ਸੋਧ ਬਿਲ ਵਿਰੁੱਧ ਵਿਰੋਧ ਪ੍ਰਦਰਸ਼ਨ, ਖਨੌਰੀ ਤੇ ਸ਼ੰਭੂ ਸਰਹੱਦਾਂ ‘ਤੇ ਹੋਏ ਨੁਕਸਾਨ ਦਾ ਮੁਆਵਜ਼ਾ ਤੇ ਸਥਾਨਕ ਮੁੱਦੇ ਸ਼ਾਮਲ ਹਨ। ਇਸੇ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ ਅੰਦੋਲਨ ਜਾਰੀ ਰਹੇਗਾ। ਇਸੇ ਕਰਕੇ ਅੱਜ ਪੰਜਾਬ ਵਿਚ ਕਿਸਾਨਾਂ ਵੱਲੋਂ ਰੇਲਾ ਰੋਕੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























