ਤਰਨਤਾਰਨ : ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਦੀਪ ‘ਚ ਜ਼ਮੀਨੀ ਵਿਵਾਦ ਵਿੱਚ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ‘ਚ ਇਕ 55 ਸਾਲਾ ਵਿਅਕਤੀ ਮਾਰਿਆ ਗਿਆ। ਉਸ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ, ਸਾਰੇ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ ਹਨ।
ਇਸ ਸਬੰਧ ਵਿੱਚ ਡੀਐਸਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮਿਲੀ ਸ਼ਿਕਾਇਤ ਅਨੁਸਾਰ ਰੇਸ਼ਮ ਸਿੰਘ ਦਾ ਮਨਜਿੰਦਰ ਸਿੰਘ ਨਾਲ ਪਿੰਡ ਦੀਪ ਵਿੱਚ ਝਗੜਾ ਚੱਲ ਰਿਹਾ ਸੀ। ਇਸ ਵਿਵਾਦ ਵਿੱਚ ਸ਼ੁੱਕਰਵਾਰ ਨੂੰ ਦੋਸ਼ੀ ਮਨਜਿੰਦਰ ਸਿੰਘ ਨੇ ਉਸਦੇ ਸਾਥੀਆਂ ਸਮੇਤ ਫਾਇਰਿੰਗ ਕੀਤੀ। ਗੋਲੀ ਲੱਗਣ ਕਾਰਨ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਵੀ ਹੋਏ। ਡੀਐਸਪੀ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਨ ਦੇ ਇੰਚਾਰਜ ਸਬ ਇੰਸਪੈਕਟਰ ਦੀਪਕ ਕੁਮਾਰ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਬੇਰੋਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਕੀਤਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਡੀਐਸਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ 8 ਕਨਾਲ ਜ਼ਮੀਨ ਵੇਚਣ ਤੋਂ ਬਾਅਦ ਉਸ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਮਨਜਿੰਦਰ ਸਿੰਘ ਹਥਿਆਰਬੰਦ ਸਾਥੀਆਂ ਨਾਲ ਕਬਜ਼ਾ ਲੈਣ ਲਈ ਉਕਤ ਜ਼ਮੀਨ ‘ਤੇ ਪਹੁੰਚ ਗਿਆ। ਝਗੜੇ ਦੌਰਾਨ ਮਨਜਿੰਦਰ ਸਿੰਘ ਦੇ ਸਮੂਹ ਨੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਜਸਵੰਤ ਸਿੰਘ ਅਤੇ ਮੁਲਤਾਨ ਸਿੰਘ ਜ਼ਖ਼ਮੀ ਹੋ ਗਏ। ਡੀਐਸਪੀ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ CM ਕੈਪਟਨ ਨੇ ਸਵ. ਮਿਲਖਾ ਸਿੰਘ ਦੇ ਸਨਮਾਨ ‘ਚ ਇਕ ਦਿਨ ਦੇ ਸੂਬਾ ਪੱਧਰੀ ਸੋਗ ਮਨਾਉਣ ਦਾ ਕੀਤਾ ਐਲਾਨ