ਸੰਗਰੂਰ ਦੇ ਦਿੜ੍ਹਬਾ ਵਿਚ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ 5 ਦੋਸਤ BMW ਵਿਚ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਦਾ ਐਕਸੀਡੈਂਟ ਹੋ ਜਾਂਦਾ ਹੈ। ਮਿਲੀ ਜਾਣਕਾਰੀ ਮੁਤਾਬਕ BMW ਕਾਰ ਤੇ ਟੈਂਕਰ ਵਿਚਾਲੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ BMW ਦੇ ਪਰਖੱਚੇ ਉਡ ਗਏ ਤੇ ਨਾਲ ਹੀ ਕਾਰ ਨੂੰ ਅੱਗ ਵੀ ਲੱਗ ਗਈ। ਹਾਦਸੇ ਵਿਚ ਕਾਰ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਘਟਨਾਕ੍ਰਮ ਦਿੜ੍ਹਬਾ-ਪਾਤੜਾਂ ਰੋਡ ‘ਤੇ ਵਾਪਰਿਆ ਹੈ। ਹਾਦਸੇ ਮਗਰੋਂ ਬਹੁਤ ਮੁਸ਼ੱਕਤ ਦੇ ਬਾਅਦ 5 ਨੌਜਵਾਨਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਤੇ ਇਸ ਮਗਰੋਂ ਹਸਪਤਾਲ ਪਹੁੰਚਾਇਆ ਗਿਆ ਜਿਥੇ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਜੇਰੇ ਇਲਾਜ ਹਨ। ਕਾਰ ਵਿਚ ਸਵਾਰ ਸਾਰੇ ਨੌਜਵਾਨਾਂ ਦੀ ਉਮਰ 18 ਤੋਂ 22 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ
ਘਟਨਾ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























