ਤਰਨਤਾਰਨ ਦੇ ਹਲਕਾ ਖੇਮਕਰਨ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਗੰਦੇ ਨਾਲੇ ਵਿਚੋਂ ਇਕ ਮਾਸੂਮ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਇਹ ਮਾਸੂਮ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ ਵਜੋਂ ਹੋਈ ਹੈ।
ਦੱਸ ਦੇਈਏ ਕਿ ਖੇਮਕਰਨ ਦੇ ਪਿੰਡ ਮਾੜੀ ਗੌੜ ਸਿੰਘ ਵਿਖੇ 9 ਸਾਲਾ ਮਾਸੂਮ ਦੀ ਮ੍ਰਿਤਕ ਦੇਹ ਗੰਦੇ ਨਾਲੇ ਵਿਚੋਂ ਬਰਾਮਦ ਹੋਈ ਸੀ। ਉਹ 3 ਦਿਨਾਂ ਤੋਂ ਲਾਪਤਾ ਸੀ। ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ ਲਿਖਵਾਈ ਗਈ ਸੀ ਤੇ ਹੁਣ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ 2 ਮੁੰਡੇ ਆਏ ਸਨ ਤੇ ਉਨ੍ਹਾਂ ਦੇ ਪੁੱਤ ਨੂੰ ਅਗਵਾ ਕਰਕੇ ਕਤਲ ਕੀਤਾ ਗਿਆ ਹੈ ਤੇ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਜਲਦ ਗ੍ਰਿਫਤਾਰ ਕਰੇ ਤੇ ਸਾਨੂੰ ਇਨਸਾਫ ਦੇਵੇ।
ਇਹ ਵੀ ਪੜ੍ਹੋ : ਗਰਮੀ ਵਿਖਾਉਣ ਲੱਗੀ ਤੇਵਰ! ਪੰਜਾਬ ‘ਚ ਪਾਰਾ 37 ਡਿਗਰੀ ਤੋਂ ਪਾਰ, ਅਗਲੇ ਹਫਤੇ ਲੂ ਦਾ ਅਲਰਟ
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮ੍ਰਿਤਕ ਦੇਹ ਕਬਜ਼ੇ ਵਿਚ ਲੈ ਲਈ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
