ਬਠਿੰਡਾ ਦੇ ਪਿੰਡ ਸਰਦਾਰਗੜ੍ਹ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁੜੀ ਦੀ ਮ੍ਰਿਤਕ ਦੇਹ ਝੋਨੇ ਦੇ ਖੇਤਾਂ ਵਿਚੋਂ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਕੁੜੀ ਘਰੋਂ ਸੈਰ ‘ਤੇ ਸੀ ਪਰ ਘਰ ਵਾਪਸ ਨਹੀਂ ਪਰਤੀ। ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਗਈ ਪਰ ਉਸ ਦੀ ਮ੍ਰਿਤਕ ਦੇਹ ਖੇਤਾਂ ਵਿਚੋਂ ਮਿਲੀ। 
ਕੁੜੀ ਦੀ ਹਾਲਤ ਇੰਨੀ ਮਾੜੀ ਸੀ ਕਿ ਉਸ ਦੀ ਪਛਾਣ ਨਹੀਂ ਹੋ ਪਾ ਰਹੀ। ਸਰੀਰ ਪੂਰਾ ਪਿੰਜਰ ਬਣ ਚੁੱਕਿਆ ਸੀ। ਇੰਝ ਲੱਗ ਰਿਹਾ ਹੈ ਜਿਵੇਂ ਉਸ ਦਾ ਸਰੀਰ ਕੀੜੇ-ਮਕੌੜਿਆਂ ਵੱਲੋਂ ਖਾਧਾ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁੜੀ ਨੂੰ ਕੁਝ ਮੁੰਡਿਆਂ ਵੱਲੋਂ ਅਗਵਾ ਕੀਤਾ ਗਿਆ ਸੀ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿਚ ਗ੍ਰਿਫਤਾਰੀ ਵੀ ਕੀਤੀ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਕੁੜੀ ਦੀ ਉਮਰ 17 ਸਾਲ ਸੀ। ਲਾਸ਼ ਦੇਖ ਕੇ ਇੰਝ ਲੱਗ ਰਿਹਾ ਹੈ ਕਿ ਲਾਸ਼ 4-5 ਦਿਨ ਪੁਰਾਣੀ ਹੈ। ਕੁੜੀ ਦੇ ਪਿਤਾ ਨੇ ਚੱਪਲਾਂ ਤੋਂ ਆਪਣੀ ਧੀ ਦੀ ਪਛਾਣ ਕੀਤੀ ਹੈ।
ਮੌਕੇ ‘ਤੇ ਪੁਲਿਸ ਅਧਿਕਾਰੀ ਪਹੁੰਚ ਚੁੱਕੇ ਹਨ। ਫੋਰੈਂਸਿੰਕ ਟੀਮ ਵੀ ਮੌਕੇ ‘ਤੇ ਪਹੁੰਚੇ ਹਨ। ਪੁਲਿਸ ਨੇ ਹਾਲਾਂਕਿ ਭਰੋਸਾ ਦਿਵਾਇਆ ਕਿ ਮਾਮਲੇ ਦੀ ਬਾਰੀਕੀ ਨਾਲ ਕਾਰਵਾਈ ਕੀਤੀ ਜਾਵੇਗੀ ਤੇ ਪਰਿਵਾਰ ਨੂੰ ਇਨਸਾਫ ਮਿਲੇਗਾ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























