ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਚੂੜੇ ਵਾਲੀ ਕੁੜੀ ਦੀ ਘਰ ਵਿਚੋ ਲਾਸ਼ ਮਿਲੀ ਹੈ। ਲਾਸ਼ ਮਿਲਣ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਪਰ ਕੁੜੀ ਦੇ ਮਾਪਿਆਂ ਵੱਲੋਂ ਦੋਸ਼ ਹੈ ਕਿ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕਰਕੇ ਉਨ੍ਹਾਂ ਦੀ ਧੀ ਦੀ ਹੱਤਿਆ ਕੀਤੀ ਗਈ ਹੈ ਜਦੋਂ ਕਿ ਦੂਜੇ ਪਾਸੇ ਲੜਕੇ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿਚ ਵੱਖਰਾ ਦਾਅਵਾ ਕੀਤਾ ਗਿਆ।
ਲੜਕੇ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁੜੀ ਨੇ ਖੁਦ ਹੀ ਆਤਮਹੱਤਿਆ ਕੀਤੀ ਹੈ ਤੇ ਇਸ ਬਾਰੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਵੀ ਪਹਿਲਾਂ ਤੋਂ ਹੀ ਜਾਣਕਾਰੀ ਸੀ। ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਧਰਨਾ ਦੇ ਕੇ ਜਲੰਧਰ ਹਾਈਵੇ ਰੋਡ ਜਾਮ ਕਰ ਦਿੱਤਾ ਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ। ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗੈਰੀ ਮੰਡੀ ਦੇ ਵਿਚ ਨਵ-ਵਿਆਹੀ ਨਵਿੰਦਰ ਕੌਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ਨਵੇਂ ਸੁਪਰੀਮ ਲੀਡਰ ਦੇ ਐਲਾਨ ਮਗਰੋਂ ਅਮਰੀਕਾ ਦੀ ਵਧੀ ਟੈਨਸ਼ਨ, ਖਾਮੇਨੇਈ ਦਾ ਮੁੰਡਾ ਈਰਾਨ ਦਾ ਸਾਂਭੇਗਾ ਸ਼ਕਤੀਸ਼ਾਲੀ ਅਹੁਦਾ
ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਧੀ ਨਵਿੰਦਰ ਕੌਰ ਦਾ ਵਿਆਹ ਕੁਝ ਸਮਾਂ ਪਹਿਲਾਂ ਹੋਇਆ ਸੀ। ਇਸ ਮਗਰੋਂ ਦਾਜ ਦੇ ਨਾਂ ਉਤੇ ਧੀ ਨੂੰ ਤੰਗ ਕੀਤਾ ਜਾ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਰਿਸ਼ਤੇਦਾਰਾਂ ਸਣੇ ਕੁੜੀ ਦੇ ਸਹੁਰੇ ਪਰਿਵਾਰ ਕੋਲ ਗਏ ਸੀ ਤੇ ਸਮਝਾ ਕੇ ਆਏ ਸੀ ਕਿ ਕੁੜੀ ਨੂੰ ਤੰਗ ਨਾ ਕੀਤਾ ਜਾਵੇ ਪਰ ਹਾਲਾਤ ਨਹੀਂ ਬਦਲੇ। ਸਹੁਰੇ ਪਰਿਵਾਰ ਵੱਲੋਂ ਫੋਨ ਕਰਕੇ ਕੁੜੀ ਦੇ ਪਰਿਵਾਰ ਨੂੰ ਦੱਸਿਆ ਗਿਆ ਕਿ ਤੁਹਾਡੀ ਲੜਕੀ ਦੀ ਤਬੀਅਤ ਠੀਕ ਨਹੀਂ ਹੈ। ਉਹ ਤੁਰੰਤ ਗੈਰੀ ਮੰਡੀ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਨਵਿੰਦਰ ਕੌਰ ਖੂਨ ਨਾਲ ਲੱਥਪਥ ਬੈੱਡ ਦੇ ਹੇਠਾਂ ਪਈ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਗੋਲੀ ਨਵਿੰਦਰ ਕੌਰ ਦੇ ਸਿਰ ਵਿਚ ਲੱਗੀ ਹੋਈ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
























