ਮਾਮਲਾ ਬਠਿੰਡਾ ਦੇ ਪਿੰਡ ਬੀੜ ਬਹਿਮਣ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਹਿੰਦ ਨਹਿਰ ਦੇ ਨਾਲ ਖਤਾਨਾ ਦੇ ਵਿੱਚ ਇੱਕ ਨੌਜਵਾਨ ਲੜਕੇ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਦੀਪੂ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੀਪੂ ਦੁਪਹਿਰ ਨੂੰ ਘਰੋਂ ਮੋਟਰਸਾਈਕਲ ਲੈ ਕੇ ਗਿਆ ਸੀ ਉਸ ਕੋਲ ਮੋਬਾਇਲ ਫੋਨ ਵੀ ਸੀ ਪਰ ਉਹ ਹੁਣ ਉਸ ਕੋਲੋਂ ਕੁਝ ਵੀ ਨਹੀਂ ਮਿਲਿਆ। ਇਸ ਦਾ ਕਿਸੇ ਵਿਅਕਤੀ ਵੱਲੋਂ ਕਤਲ ਕੀਤਾ ਗਿਆ ਹੈ। ਦੂਜੇ ਪਾਸੇ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਡੀਐੱਸੀ ਨੇ ਕਿਹਾ ਕਿ ਸਾਡੇ ਵੱਲੋਂ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਅਧਾਰਿਤ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























