bollywood celebs attacked cancer:ਪਿਛਲੇ ਕੁਝ ਸਾਲਾਂ ‘ਤੇ ਨਜ਼ਰ ਮਾਰੀ ਜਾਵੇ ਤਾਂ ਬਾਲੀਵੁੱਡ ਵਿੱਚ ਕੈਂਸਰ ਦਾ ਕਾਲਾ ਪਰਛਾਵਾਂ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ।ਪਹਿਲਾਂ ਇਰਫਾਨ ਖ਼ਾਨ ਤੇ ਹੁਣ ਰਿਸ਼ੀ ਕਪੂਰ ਕੈਂਸਰ ਦੀ ਬਿਮਾਰੀ ਕਰਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਇਹਨਾਂ ਦੋਹਾਂ ਦਿੱਗਜ ਸਿਤਾਰਿਆਂ ਦੀ ਮੌਤ ਦੀ ਵਜ੍ਹਾ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਹੀ ਬਣੀ ਹੈ। ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਹਾਲ ਹੀ ਵਿੱਚ ਇਸ ਬਿਮਾਰੀ ਨੂੰ ਮਾਤ ਦੇ ਕੇ ਉਭਰੀ ਹੈ।
ਇਸ ਤੋਂ ਇਲਾਵਾ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਪ ਨੇ ਵੀ ਸਰਜਰੀ ਕਰਵਾ ਕੇ ਕੈਂਸਰ ਨੂੰ ਮਾਤ ਦਿੱਤੀ ਹੈ। ਇਸੇ ਤਰ੍ਹਾਂ ਮਨੀਸ਼ਾ ਕੋਇਰਾਲਾ ਨੇ ਵੀ ਕੈਂਸਰ ਦੀ ਬਿਮਾਰੀ ‘ਤੇ ਜਿੱਤ ਹਾਸਲ ਕਰ ਲਈ ਹੈ ਪਰ ਕਈ ਸਿਤਾਰੇ ਅਜਿਹੇ ਵੀ ਸਨ ਜੋ ਕੈਂਸਰ ਦੀ ਇਹ ਜੰਗ ਜਿੱਤ ਨਾ ਸਕੇ ਅਤੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।
ਇਹਨਾਂ ਕਲਾਕਾਰਾਂ ਵਿੱਚ ਰਾਜੇਸ਼ ਖੰਨਾ ਅਤੇ ਵਿਨੋਦ ਖੰਨਾ ਸਭ ਤੋਂ ਪਹਿਲਾਂ ਆਉਂਦੇ ਹਨ ਪਰ ਜੇਕਰ ਦੇਖਿਆ ਜਾਵੇ ਤਾਂ ਫਿਲਮੀ ਸਿਤਾਰੇ ਆਪਣੀ ਸਿਹਤ ਦਾ ਸਭ ਤੋਂ ਜ਼ਿਆਦਾ ਖਿਆਲ ਰੱਖਦੇ ਹਨ ਪਰ ਇਸ ਦੇ ਬਾਵਜੂਦ ਇਹਨਾਂ ਸਿਤਾਰਿਆਂ ਨੂੰ ਕੈਂਸਰ ਵਰਗੀ ਵੱਡੀ ਬਿਮਾਰੀ ਘੇਰਾ ਪਾ ਰਹੀ ਹੈ। ਇਸ ਬਿਮਾਰੀ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਇਹ ਫਿਲਮੀ ਸਿਤਾਰੇ ਰੈੱਡ ਮੀਟ ਦੀ ਸਭ ਤੋਂ ਜ਼ਿਆਦਾ ਵਰਤੋਂ ਕਰਦੇ ਹਨ। ਰੈੱਡ ਮੀਟ ਕੈਂਸਰ ਦੀ ਸਭ ਤੋਂ ਵੱਡੀ ਵਜ੍ਹਾ ਬਣ ਰਿਹਾ ਹੈ। ਇਹ ਸਿਤਾਰੇ ਰੈੱਡ ਮੀਟ ਦੀ ਇਸ ਲਈ ਵਰਤੋਂ ਕਰਦੇ ਹਨ ਕਿਉਂਕਿ ਇਸ ਨਾਲ ਚਿਹਰਾ ਜ਼ਿਆਦਾ ਗਲੋ ਕਰਦਾ ਹੈ । ਇਸ ਪੇਸ਼ੇ ਵਿੱਚ ਚਿਹਰਾ ਹੀ ਸਭ ਤੋਂ ਜ਼ਿਆਦਾ ਅਹਿਮੀਅਤ ਰੱਖਦਾ ਹੈ ।