ਫਾਜ਼ਿਲਕਾ ਦੇ ਸਰਹੱਦੀ ਪਿੰਡ ਸਤਲੁਜ ਦੀ ਮਾਰ ਹੇਠ ਆ ਗਏ ਹਨ। ਜਿਸ ਕਰਕੇ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਲੁਜ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਕਰਕੇ ਪਿੰਡਾਂ ਦਾ ਸੜਕੀ ਸੰਪਰਕ ਟੁੱਟ ਗਿਆ ਹੈ ਤੇ ਜਿਸ ਵਜ੍ਹਾ ਨਾਲ ਬੱਚਿਆਂ, ਬਜ਼ੁਰਗਾਂ ਨੂੰ ਕਿਸ਼ਤੀ ਜ਼ਰੀਏ ਆਉਣਾ-ਜਾਣਾ ਪੈ ਰਿਹਾ ਹੈ।
ਇੰਨਾ ਹੀ ਨਹੀਂ ਸੈਂਕੜੇ ਏਕੜ ਫਸਲ ਵੀ ਇਸ ਮਾਰ ਹੇਠ ਤਬਾਹ ਹੋ ਗਈ ਹੈ ਤੇ ਲੋਕਾਂ ਕੋਲ ਰਾਸ਼ਨ ਤੇ ਪਸ਼ੂਆਂ ਦਾ ਚਾਰਾ ਵੀ ਖਤਮ ਹੋ ਰਿਹਾ ਹੈ। ਫਾਜ਼ਿਲਕਾ ਦੇ ਲਗਭਗ 12 ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਰਸਤੇ ਬੰਦ ਹੋ ਗਏ ਹਨ ਤੇ ਲੋਕਾਂ ਨੂੰ ਆਉਣ-ਜਾਣ ਲਈ ਕਿਸ਼ਤੀ ਦੀ ਵਰਤੋਂ ਕਰਨੀ ਪੈ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨ/ਸ਼ਾ ਤ.ਸਕ.ਰ ਦੀ ਨਾਜਾਇਜ਼ ਉਸਾਰੀ ‘ਤੇ ਚਲਾਇਆ ਪੀਲਾ ਪੰਜਾ
ਲੋਕਾਂ ਦੇ ਘਰਾਂ ਵਿਚ ਕਈ-ਕਈ ਫੁੱਟ ਪਾਣੀ ਇਕੱਠਾ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਉਨ੍ਹਾਂ ਦੀ ਸਾਰ ਲਵੇ ਕਿਉਂਕਿ ਜੇ ਇਸ ਤਰ੍ਹਾਂ ਪਾਣੀ ਦਾ ਪੱਧਰ ਵਧਦਾ ਰਿਹਾ ਤਾਂ ਪਿੰਡ ਦੇ ਬਚੇ ਹੋਏ ਘਰ ਵੀ ਨਹੀਂ ਰਹਿਣਗੇ। ਮੁਸ਼ਕਲਾਂ ਵਧਦੀਆਂ ਦੇਖ ਕੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਖੁਦ ਪਿੰਡ ਪਹੁੰਚੇ। ਉਸ ਦੇ ਬਾਅਦ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਲੋਕਾਂ ਨੇ ਕਿਹਾ ਕਿ ਉਨ੍ਹਾਂ ਕੋਲ ਰਾਸ਼ਨ ਤੇ ਪਸ਼ੂਆਂ ਦਾ ਚਾਰਾ ਖਤਮ ਹੋ ਰਿਹਾ ਹੈ ਜਿਸ ‘ਤੇ ਵਿਧਾਇਕ ਨੇ ਕਿਹਾ ਕਿ ਸੋਮਵਾਰ ਤੱਕ ਪਸ਼ੂਆਂ ਦਾ ਚਾਰਾ ਤੇ ਰਾਸ਼ਨ ਵੀ ਤੁਸੀਂ ਲੋਕਾਂ ਤੱਕ ਪਹੁੰਚ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























