ਬਠਿੰਡਾ ਜ਼ਿਲ੍ਹੇ ਦੇ ਪਿੰਡ ਘਸੋਖਾਨਾ ਵਿਚ ਇਕ ਬਾਊਂਸਰ ਨੇ ਸ਼ਮਸ਼ਾਨ ਘਾਟ ਜਾ ਕੇ ਖੁਦ ਨੂੰ ਗੋਲੀ ਮਾਰ ਲਈ ਤੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਉਮਰ 35 ਸਾਲ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਮਗਰੋਂ ਥਾਣਾ ਕੋਟਫੱਤਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੈਪੀ ਸਰਪੰਚ ਕ.ਤ/ਲ ਮਾਮਲੇ ‘ਚ ਮੁਲਜ਼ਮਾਂ ਦਾ 5 ਦਿਨਾਂ ਦਾ ਮਿਲਿਆ ਰਿਮਾਂਡ, DSP ਨੇ ਕੀਤੇ ਅਹਿਮ ਖੁਲਾਸੇ
ਥੋਣਾ ਕੋਟਫੱਤਾ ਦੇ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਘਸੋਖਾਨਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਦਾ ਕਿਸੇ ਗੱਲ ਨੂੰ ਲੈ ਕੇ ਗੁਆਂਢੀਆਂ ਨਾਲ ਵਿਵਾਦ ਹੋ ਗਿਆ ਸੀ ਜਿਸ ਦੇ ਥੋੜ੍ਹੀ ਦੇਰ ਬਾਅਦ ਪਿੰਡ ਦੇ ਲੋਕਾਂ ਨੂੰ ਪਤਾ ਲੱਗਾ ਕਿ ਸੁਖਦੇਵ ਸਿੰਘ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਹਸਪਤਾਲ ਭਿਜਵਾ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























