ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਮਸ਼ਹੂਰ ਬਰਲਟਨ ਪਾਰਕ ‘ਵਿਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਮਿਲੀ ਸੂਚਨਾ ਮੁਤਾਬਕ ਬਰਲਟਨ ਪਾਰਕ ਵਿਚ ਮਕਸੂਦਾਂ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਖ਼ੂਨ ਨਾਲ ਲਥਪਥ ਮ੍ਰਿਤਕ ਦੇਹ ਬਰਲਟਨ ਪਾਰਕ ਵਿਚੋਂ ਮਿਲੀ ਹੈ।

ਮ੍ਰਿਤਕ ਦੀ ਪਛਾਣ ਸੱਤਾ ਘੁਮਾਣ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੰਡੀ ਵਿਚ ਚੌਂਕੀਦਾਰ ਨੂੰ ਲੈ ਕੇ ਕੋਈ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਸੱਤਾ ਨੂੰ ਬਰਲਟਨ ਪਾਰਕ ਵਿਚ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ, ਮ੍ਰਿਤਕ ਨੌਜਵਾਨ ਸੱਤਾ ਦਾ ਪਿਤਾ ਆਰਮੀ ਤੋਂ ਕੈਪਟਨ ਰਿਟਾਇਰਡ ਹਨ। ਸ਼ਨੀਵਾਰ ਸਵੇਰੇ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ।
ਇਹ ਵੀ ਪੜ੍ਹੋ : ਬਹਿਬਲ ਮੋਰਚੇ ਨੇ ਖੋਲ੍ਹਿਆ NH ਹਾਈਵੇ, ਸਰਕਾਰ ਨੇ 28 ਫਰਵਰੀ ਤੋਂ ਪਹਿਲਾਂ ਇਨਸਾਫ ਦਾ ਦਿੱਤਾ ਭਰੋਸਾ
ਪੁਲਿਸ ਨੇ ਸੱਤਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਾਂਚ ‘ਚ ਜੁੱਟ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























