ਤਰਨਤਾਰਨ ਦੇ ਪਿੰਡ ਉਸਮਾ ਤੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਵਿਦਿਆਰਥਣ ਦਾ ਕਾਲਜ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁੰਡੇ ਵੱਲੋਂ ਕਲਾਸਰੂਮ ਵਿਚ ਆ ਕੇ ਕੁੜੀ ਦੇ ਸਿਰ ਵਿਚ ਗੋਲੀ ਮਾਰੀ ਗਈ ਤੇ ਉਸ ਮਗਰੋਂ ਉਸ ਨੇ ਖੁਦ ਨੂੰ ਵੀ ਗੋਲੀ ਮਾਰੀ ਹੈ। ਕੁੜੀ ਲਾਅ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।
ਹਾਲਾਂਕਿ ਵਜ੍ਹਾ ਕੀ ਹੈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਵੱਲੋਂ ਫਿਲਹਾਲ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਜਾਂਚ ਤੋਂ ਮਗਰੋਂ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਦੱਸਿਆ ਜਾ ਰਿਹਾ ਹੈ ਕਿ ਕੁੜੀ 7 ਭੈਣਾਂ ਹਨ ਤੇ ਕੁੜੀ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਇਹ ਵੀ ਖਬਰ ਹੈ ਕਿ ਮੁੰਡਾ ਵੀ ਹਾਦਸੇ ਵਿਚ ਗੰਭੀਰ ਜ਼ਖਮੀ ਹੋਇਆ ਹੈ। ਦੋਵੇਂ ਇਕੋ ਕਲਾਸ ਵਿਚ ਪੜ੍ਹਦੇ ਹਨ ਤੇ ਇਹ ਦੋਵੇਂ ਫਸਟ ਸਮੈਸਟਰ ਦੇ ਸਟੂਡੈਂਟ ਹਨ। ਮੁੰਡੇ ਵੱਲੋਂ ਕਲਾਸਰੂਮ ਵਿਚ ਵੜ ਕੇ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੁੰਡੇ ਵੱਲੋਂ ਕਲਾਸ ਵਿਚ ਵੜ੍ਹ ਕੇ ਕੁੜੀ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਮੌਸਮ ਰਹੇਗਾ ਡਰਾਈ, ਦਿਨ ‘ਚ ਤੇਜ਼ ਹਵਾਵਾਂ ਦਾ ਅਲਰਟ
ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਤੋਂ ਬਾਅਦ ਕਾਲਜ ਪ੍ਰਸ਼ਾਸਨ ਫਿਲਹਾਲ ਫਰਾਰ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਕਈ ਸਵਾਲ ਖੜੇ ਹੋ ਰਹੇ ਹਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸੱਚ ਸਾਹਮਣੇ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























