ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਤੇ ਜਤਿੰਦਰ ਕੁਮਾਰ ਨਾਂ ਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੇ ਕਤਲ ਕੇਸ ਵਿਚੋਂ ਸ਼ਿਕਾਇਤਕਰਤਾ ਦਾ ਨਾਂ ਕਢਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।
ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜੀਵ ਕੁਮਾਰ ਉਰਫ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਨੇ ਉਸ ਨੇ ਦੋਸ਼ ਲਗਾਇਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਕਤਲ ਕੇਸ ਵਿਚੋਂ ਉਸ ਦਾ ਨਾਂ ਕਢਵਾਉਣ ਲਈ ਉਸ ਤੋਂ 4 ਲੱਖ ਰੁਪਏ ਲਏ ਹਨ।
ਜਾਂਚ ਵਿਚ ਪਤਾ ਲੱਗਾ ਕਿ ਮਨੋਜ ਕੁਮਾਰ ਤੇ ਹੋਰਨਾਂ ਵਿਰੁੱਧ ਲੁਧਿਆਣਾ ਦੇ ਬਸਤੀ ਜੋਧਵਾਲ ਥਾਣੇ ਵਿਚ ਭਾਰਤੀ ਦੰਡਾਵਲੀ ਦੀ ਧਾਰਾ 302 ਤਹਿਤ ਸ਼ਿਕਾਇਤ ਦਰਜ ਕੀਤੀ ਸੀ। ਮਨੋਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਬਾਅਦ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਦਾ ਨਾਂ ਵੀ ਜੋੜਿਆ ਗਿਆ ਸੀ। ਇਸਦੇ ਬਾਅਦ ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਹ ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਬ੍ਰਾਂਡਿਡ ਬਾਨਾ ਗਾਰਮੈਂਟ ਸਟੋਰ ਦੇ ਮਾਲਕ ਜਤਿੰਦਰ ਕੁਮਾਰ ਦਾ ਜਾਣਕਾਰ ਹੈ। ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਸ ਦੇ ਮਾਲਕ ਦੇ ਲੁਧਿਆਣਾ ਦੇ ਇਕ ਏਡੀਸੀਪੀ ਨਾਲ ਚੰਗੇ ਸਬੰਧ ਹਨ ਤੇ ਉਹ ਕਤਲ ਕੇਸ ਦੀ ਪੁਲਿਸ ਜਾਂਚ ਕਰਵਾ ਕੇ ਉਸ ਨੂੰ ਬੇਕਸੂਰ ਸਾਬਤ ਕਰਵਾ ਸਕਦਾ ਹੈ।
ਵਿਸ਼ਾਲ ਕੁਮਾਰ ਤੇ ਜਤਿੰਦਰ ਕੁਮਾਰ ਨੇ ਅਗਸਤ 202 ਵਿਚ ਉਸਤੋਂ 4 ਲੱਖ ਰੁਪਏ ਲੈ ਲਏ ਸਨ ਪਰ ਉਸ ਨੂੰ ਪੈਸਿਆਂ ਦੇ ਬਦਲੇ ਕੋਈ ਰਾਹਤ ਨਹੀਂ ਮਿਲੀ। ਉਸ ਨੂੰ ਲੱਭਣ ਲਈ ਲਗਾਤਾਰ ਕੀਤੀ ਗਈ ਪੁਲਿਸ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਜਦੋਂ ਉਸ ਨੇ ਦੋਵੇਂ ਮੁਲਜ਼ਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ ਕਿ 4 ਲੱਖ ਰੁਪਏ ਤਾਂ ਸਿਰਫ ਜਾਂਚ ਸ਼ੁਰੂ ਕਰਵਾਉਣ ਦੇ ਸਨ। ਸ਼ਿਕਾਇਤਕਰਤਾ ਨੂੰ ਬਾਅਦ ਵਿਚ 25 ਅਪ੍ਰੈਲ 2023 ਨੂੰ ਜ਼ਮਾਨਤ ਮਿਲ ਗਈ ਤੇ 18 ਅਗਸਤ 2023 ਨੂੰ ਲੁਧਿਆਣਾ ਦੀ ਸੈਸ਼ਨ ਅਦਾਲਤ ਵੱਲੋਂ ਉਸ ਨੂੰ ਬਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ PM ਮੋਦੀ ਦਾ ਵੱਡਾ ਤੋਹਫਾ, 51000 ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਆਖਿਰ ਵਿਚ ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਈ ਤੇ ਵਿਜੀਲੈਂਸ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਦਿੱਤੀ ਗਈ। ਜਾਂਚ ਕਰਨ ਦੇ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਮੁਲਾਜ਼ਮਾਂ ਨੇ ਪੁਲਿਸ ਕੇਸ ਵਿਚ ਏਡੀਸੀਪ ਲੁਧਿਆਣਾ ਨਾਲ ਸਬੰਧ ਹੋਣਾ ਦੱਸ ਕੇ ਸ਼ਿਕਾਇਤਕਰਤਾ ਤੋਂ 4 ਲੱਖ ਰੁਪਏ ਰਿਸ਼ਵਤ ਲਈ ਸੀ।
ਵੀਡੀਓ ਲਈ ਕਲਿੱਕ ਕਰੋ –
























