ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਥਾਣਾ ਸੁਧਾਰ ਵਿਖੇ ਤਾਇਨਾਤ ਏ.ਐਸ.ਆਈ ਸੁਖਦੇਵ ਸਿੰਘ ਨੂੰ ਬਰਨਾਲਾ ਤੋਂ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਾਬੂ ਕੀਤਾ ਹੈ। ਗੁਰਮੀਤ ਸਿੰਘ ਗ੍ਰਿਫਤਾਰੀ ਤੋਂ ਬਚਣ ਲਈ ਉਥੇ ਲੁਕਿਆ ਹੋਇਆ ਸੀ। ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਤਹਿਤ 16 ਜੂਨ 2023 ਨੂੰ ਥਾਣਾ ਸਦਰ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
SSP ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ASI ਗੁਰਮੀਤ ਨੇ ਉਸ ਦੇ ਜ਼ਬਤ ਆਟੋ ਨੂੰ ਛੱਡਣ ਲਈ 1500 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਪਹਿਲਾਂ ਵੀ ਉਹ 2500 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਦੇ ਸਾਹਮਣੇ ASI ਵੱਲੋਂ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਦੀ ਵੀਡੀਓ ਵੀ ਪੇਸ਼ ਕੀਤੀ। ਫਰਾਰ ਹੋਣ ਤੋਂ ਬਾਅਦ ਏ.ਐਸ.ਆਈ ਗੁਰਮੀਤ ਨੇ ਵਧੀਕ ਸੈਸ਼ਨ ਜੱਜ, ਲੁਧਿਆਣਾ ਕੋਲ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਬ੍ਰਿਟੇਨ : 7 ਨਵਜੰਮੇ ਬੱਚਿਆਂ ਦੀ ਜਾਨ ਲੈਣ ਵਾਲੀ ਨਰਸ ਦੋਸ਼ੀ ਕਰਾਰ, ਨੋਟ ‘ਚ ਲਿਖਿਆ-‘ਮੈਂ ਰਾਖਸ਼ਸ ਹਾਂ’
SSP ਨੇ ਦੱਸਿਆ ਕਿ ਵਿਜੀਲੈਂਸ ਲੁਧਿਆਣਾ ਰੇਂਜ ਦੀ ਟੀਮ ਨੇ ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਏਐਸਆਈ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਨੂੰ ਰਿਮਾਂਡ ‘ਤੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: