ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਚੌਕੀ ਦੋਦਾ ਦੇ ਜਵਾਨਾਂ ਵੱਲੋਂ ਇੱਕ ਘਰ ‘ਤੇ ਛਾਪੇਮਾਰੀ ਦੌਰਾਨ 1 ਤੋਂ ਵੱਧ ਡਰੱਮ ਨਾਜਾਇਜ਼ ਲਾਹਣ ਬਰਾਮਦ ਕਰਨ ਤੋਂ ਬਾਅਦ ਗੁੱਸੇ ‘ਚ ਆਏ ਸ਼ਰਾਬ ਤਸਕਰਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕੀਤਾ।
ਹਮਲੇ ਕਾਰਨ ਪੁਲਿਸ ਚੌਕੀ ਦੇ 2 ਜਵਾਨ ਗੰਭੀਰ ਜ਼ਖਮੀ ਹੋ ਗਏ। ਇਸ ਮਾਮਲੇ ਵਿਚ ਪੁਲਿਸ ਨੇ ਦੋ ਦਰਜਨ ਤੋਂ ਵੱਧ ਲੋਕਾਂ ਖਿਲਾਫ ਜਾਣਬੁੱਝ ਕੇ ਕਤਲ ਦੇ ਦੋਸ਼ਾਂ ਤਹਿਤ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਂਦੇ ਹੋਏ ਕੇਸ ਦਰਜ ਕੀਤਾ ਹੈ।
ਪੁਲਿਸ ਪਾਰਟੀ ਪਿੰਡ ਦੋਦਾ ਵਿਖੇ ਗੁਰਮੀਤ ਸਿੰਘ ਪੁੱਤਰ ਬਲਦੇਵ ਸਿੰਘ ਦੇ ਘਰੋਂ ਛਾਪੇਮਾਰੀ ਕਰਕੇ ਕਾਰਵਾਈ ਕਰਨ ਦੀ ਕੋਸ਼ਿਸ਼ ਕਰ ਰਹੀ ਸਾਂ ਤਾਂ ਇੱਕ ਔਰਤ ਸਣੇ ਕੁਝ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਇਸ ਦੋਸ਼ ਵਿੱਚ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਸੁਖਪ੍ਰੀਤ ਕੌਰ ਪਤਨੀ ਨੱਥਾ ਸਿੰਘ, ਗੋਬਿੰਦ ਸਿੰਘ ਪੁੱਤਰ ਜੰਗੀਰ ਸਿੰਘ, ਸੇਵਕ ਸਿੰਘ ਪੁੱਤਰ ਜਸਮੇਲ ਸਿੰਘ, ਬਲਦੇਵ ਸਿੰਘ ਪੁੱਤਰ ਠਾਕੁਰ ਸਿੰਘ, ਕਸ਼ਮੀਰ ਸਿੰਘ ਉਰਫ ਕਾਲਾ ਪੁੱਤਰ ਹਰਦੇਵ ਸਿੰਘ, ਪਰਮਜੀਤ ਕੌਰ ਪਤਨੀ ਬਲਦੇਵ ਸਿੰਘ ਵਾਸੀਆਨ ਦੋਦਾ ਤੇ 15-20 ਹੋਰ ਅਣਪਛਾਤੇ ਵਿਕਤੀਆਂ ‘ਤੇ
ਉਕਤ ਵਿਅਕਤੀਆਂ ਨੇ ਪੁਲਿਸ ਵੱਲੋਂ ਕਾਰਵਾਈ ਕਰਨ ‘ਤੇ ਉਨ੍ਹਾਂ ‘ਤੇ ਇੱਟਾਂ-ਰੋੜਿਆਂ ਨਾਲ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਤਾਂ ਐਸ/ਸੀਟੀ ਅਮਰਿੰਦਰ ਸਿੰਘ ਦੇ ਸਿਰ ਵਿੱਚ ਪੱਕੀ ਇੱਟ ਵੱਜੀ ਤੇ ਵਰਿਆਣ ਸਿੰਘ ਦੇ ਵ4 ਸੱਟਾਂ ਵੱਜੀਆਂ। ਜਦੋਂ ਸਾਰੀ ਪੁਲਿਸ ਫੋਰਸ ਪਹੁੰਚੀ ਤਾਂ ਉਕਤ ਵਿਅਕਤੀ ਵੀ ਚੌਂਕੀ ਦੋਦਾ ਆ ਗਏ ਅਤੇ ਇੱਟਾਂ-ਰੋੜਿਆਂ ਨਾਲ ਚੌਂਕੀ ਦੋਦਾ ‘ਤੇ ਵੀ ਹਮਲਾ ਕਰ ਦਿੱਤਾ ਤੇ ਸਰਕਾਰੀ ਗੱਡੀਆਂ ਦੀ ਵੀ ਭੰਨ-ਤੋੜ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਦਿਹਾਂਤ, ਕੈਪਟਨ ਨੇ ਪ੍ਰਗਟਾਇਆ ਦੁੱਖ
ਛਾਪੇਮਾਰੀ ਕਰਨ ਵਾਲੀ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਥਾਣੇਦਾਰ ਹਰਦੀਪ ਸਿੰਘ ਨੂੰ ਵੀ ਪੱਥਰਬਾਜ਼ੀ ਵਿੱਚ ਮਾਮੂਲੀ ਸੱਟਾਂ ਲੱਗੀਆਂ। ਇਸ ਮਾਮਲੇ ‘ਚ ਹਰਦੀਪ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੋਸ਼ੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਵੀ ਕਰ ਰਹੀ ਹੈ।