ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ 6 ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਇਨ੍ਹਾਂ 6 ਮਹਿਲਾ ਪਹਿਲਵਾਨਾਂ ‘ਚੋਂ 4 ਨੇ ਦਿੱਲੀ ਪੁਲਿਸ ਨੂੰ ਆਡੀਓ ਅਤੇ ਵੀਡੀਓ ਸਬੂਤ ਮੁਹੱਈਆ ਕਰਵਾਏ ਹਨ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਦਾਅਵਾ ਕੀਤਾ ਕਿ ਦੋਵੇਂ ਸ਼ਿਕਾਇਤਕਰਤਾਵਾਂ ਨੇ ਬ੍ਰਿਜ ਭੂਸ਼ਣ ਵਿਰੁੱਧ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਸਬੂਤ ਨਹੀਂ ਦਿੱਤੇ ਹਨ।
ਦੋ ਮਹਿਲਾ ਪਹਿਲਵਾਨਾਂ, ਇੱਕ ਅੰਤਰਰਾਸ਼ਟਰੀ ਰੈਫਰੀ ਅਤੇ ਇੱਕ ਰਾਜ ਪੱਧਰੀ ਕੋਚ ਨੇ ਪੁਲਿਸ ਕੋਲ ਪਹਿਲਵਾਨਾਂ ਦੇ ਸਮਰਥਨ ਵਿੱਚ ਗਵਾਹੀ ਦਿੱਤੀ ਹੈ। ਉਸ ਦੇ ਆਧਾਰ ‘ਤੇ ਪੁਲਿਸ 15 ਜੂਨ ਨੂੰ ਚਾਰਜਸ਼ੀਟ ਪੇਸ਼ ਕਰੇਗੀ। ਇਸ ਮਾਮਲੇ ਵਿੱਚ ਕੇਸ ਦੀ ਧਾਰਾਵਾਂ ਲਈ ਸਲਾਹ ਲਈ ਜਾ ਰਹੀ ਹੈ। ਦਿੱਲੀ ਪੁਲਿਸ ਬਾਲਗ ਪਹਿਲਵਾਨਾਂ ਦੇ ਮਾਮਲੇ ਵਿੱਚ 15 ਤਰੀਕ ਨੂੰ ਚਾਰਜਸ਼ੀਟ ਪੇਸ਼ ਕਰੇਗੀ। ਸੂਤਰਾਂ ਮੁਤਾਬਕ ਪੁਲਿਸ ਨਾਬਾਲਗ ਪਹਿਲਵਾਨ ਦੇ ਮਾਮਲੇ ‘ਚ ਕਲੋਜ਼ਰ ਰਿਪੋਰਟ ਦਰਜ ਕਰ ਸਕਦੀ ਹੈ।
ਇਹ ਵੀ ਪੜ੍ਹੋ : ਫ਼ਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਫੜੇ 2 ਨੌਜਵਾਨ, ਹਵਾਲਾਤੀ ਨੂੰ ਦੇਣ ਆਏ ਸੀ ਨਸ਼ੀਲਾ ਪਦਾਰਥ ਤੇ ਮੋਬਾਈਲ
ਨਾਬਾਲਗ ਪਹਿਲਵਾਨ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਵਾਪਸ ਲੈ ਲਏ ਹਨ। ਪਹਿਲਵਾਨ ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਣ ਅਤੇ ਪਹਿਲਵਾਨਾਂ ਦੇ ਵਿਵਾਦ ‘ਚ ਕਿਹਾ ਕਿ ਅਸੀਂ 15 ਜੂਨ ਨੂੰ ਚਾਰਜਸ਼ੀਟ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਇਸ ਤੋਂ ਬਾਅਦ ਅੰਦੋਲਨ ਨੂੰ ਲੈ ਕੇ ਵੱਡਾ ਐਲਾਨ ਕਰਾਂਗੇ। ਦੱਸ ਦੇਈਏ ਕਿ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੁਝ ਦਿਨ ਪਹਿਲਾਂ ਪਹਿਲਵਾਨਾਂ ਨਾਲ ਗੱਲਬਾਤ ਕੀਤੀ ਸੀ। ਜਿਸ ਵਿੱਚ 15 ਜੂਨ ਨੂੰ ਕੇਸ ਦੀ ਚਾਰਜਸ਼ੀਟ ਪੇਸ਼ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: