Britain said about the Farmer movement : ਭਾਰਤ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਅੰਦੋਲਨ ਜਾਰੀ ਹੈ, ਜਿਸ ਦੀ ਵਿਦੇਸ਼ਾਂ ਵਿਚ ਵੀ ਚਰਚਾ ਹੋ ਰਹੀ ਹੈ। ਭਾਰਤ ਵਿਚ ਕਿਸਾਨੀ ਅੰਦੋਲਨ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਉੱਠਿਆ, ਤਾਂ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੁਝ ਅਜਿਹਾ ਜਵਾ ਦਿੱਤਾ, ਜਿਸ ਨਾਲ ਸਾਰੇ ਹੈਰਾਨ ਹੋ ਗਏ। ਦਰਅਸਲ, ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਭਾਰਤ ਵਿੱਚ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਸੰਸਦ ਵਿੱਚ ਇੱਕ ਸਵਾਲ ਪੁੱਛਿਆ ਤਾਂ ਜੌਹਨਸਨ ਨੂੰ ਕੁਝ ਸਮਝ ਨਹੀਂ ਆਇਆ… ਜੌਹਨਸਨ ਨੇ ਇਸ ਸਵਾਲ ਦਾ ਜਵਾਬ ਦਿੱਤਾ ਅਤੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਸਿਰਫ ਦੁਵੱਲੀ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ।
ਇਸ ਜਵਾਬ ਤੋਂ ਹਰ ਕੋਈ ਹੈਰਾਨ ਹੋ ਗਏ। ਜੌਹਨਸਨ ਦੇ ਜਵਾਬ ਤੋਂ ਹੈਰਾਨ, ਢੇਸੀ ਨੇ ਤੁਰੰਤ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਟਵਿੱਟਰ ‘ਤੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਜੌਹਨਸਨ ਨੂੰ ਨਹੀਂ ਪਤਾ ਸੀ ਕਿ ਉਹ ਕਿਸ ਵਿਸ਼ੇ ‘ਤੇ ਪ੍ਰਤੀਕ੍ਰਿਆ ਦੇ ਰਹੇ ਹਨ। ਦੱਸ ਦੇਈਏ ਕਿ ਤਨਮਨਜੀਤ ਸਿੰਘ ਢੇਸੀ ਨੇ ਅਸਲ ਵਿੱਚ ਭਾਰਤ ਵਿਚ ਕਿਸਾਨੀ ਦਾ ਮੁੱਦਾ ਉਠਾਉਂਦਿਆਂ ਸੰਸਦ ਵਿਚ ਪੁੱਛਿਆ ਸੀ ਕਿ ਜਾਨਸਨ, ਬ੍ਰਿਟੇਨ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ, ਇਸ ਸਵਾਲ ਦੇ ਜਵਾਬ ਵਿਚ ਜੌਹਨਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਨੂੰ ਉਥੋਂ ਦੀਆਂ ਸਰਕਾਰਾਂ ਹੱਲ ਕਰ ਸਕਦੀਆਂ ਹਨ।
ਦੱਸਣਯੋਗ ਹੈ ਕਿ ਸੈਂਕੜੇ ਸਿੱਖ ਅਮਰੀਕੀ ਭਾਰਤ ਵਿਚ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨਾਂ ਦੇ ਸਮਰਥਨ ਵਿਚ ਅਮਰੀਕਾ ਦੇ ਕਈ ਸ਼ਹਿਰਾਂ ਵਿਚ ਸ਼ਾਂਤਮਈ ਢੰਗ ਨਾਲ ਰੈਲੀਆਂ ਕਰਨ। ਸੈਨ ਫਰਾਂਸਿਸਕੋ ਵਿੱਚ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਕੌਂਸਲੇਟ ਵੱਲ ਇੱਕ ਕਾਰ ਰੈਲੀ ਕੱਢੀ ਅਤੇ ‘ਬੇ ਬ੍ਰਿਜ’ ਤੇ ਟ੍ਰੈਫਿਕ ਜਾਮ ਕਰ ਦਿੱਤਾ। ਸੈਂਕੜੇ ਪ੍ਰਦਰਸ਼ਨਕਾਰੀ ਇੰਡੀਆਨਾਪੋਲਿਸ ਵਿੱਚ ਇਕੱਠੇ ਹੋਏ।
ਦੱਸ ਦੇਈਏ ਕਿ ਅੰਦੋਲਨਕਾਰੀ ਕਿਸਾਨਾਂ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਰਖਦਿਆਂ ਬੁੱਧਵਾਰ ਨੂੰ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਇਸ ਦੇ ਨਾਲ ਹੀ ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇ ਤਿੰਨੋਂ ਕਾਨੂੰਨ ਰੱਦ ਨਹੀਂ ਕੀਤੇ ਗਏ ਤਾਂ ਦਿੱਲੀ ਦੀਆਂ ਸੜਕਾਂ ਇਕ ਤੋਂ ਬਾਅਦ ਇਕ ਬੰਦ ਹੋ ਜਾਣਗੀਆਂ। ਕਿਸਾਨਾਂ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ 14 ਦਸੰਬਰ ਨੂੰ ਰਾਜਾਂ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਘਿਰਾਓ ਕਰਨਗੇ ਅਤੇ ਇਸ ਤੋਂ ਪਹਿਲਾਂ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ।