ਪੰਜਾਬ ਵਿੱਚ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਣਯੋਗ ਸਰਕਾਰ ਇੱਕ ਵੱਡਾ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਹੁਣ ਗੁਰਦੁਆਰਾ ਐਕਟ 1925 ਵਿੱਚ ਇੱਕ ਨਵਾਂ ਸੈਕਸ਼ਨ ਜੋੜਿਆ ਜਾਵੇਗਾ। ਇਸ ਤਰ੍ਹਾਂ ਕਰਨ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਹੋ ਜਾਵੇਗਾ।
ਭਲਕੇ 19 ਜੂਨ ਨੂੰ ਸੱਦੀ ਗਈ ਕੈਬਨਿਟ ਮੀਟਿੰਗ ਵਿੱਚ ਗੁਰਬਾਣੀ ਸਬੰਧੀ ਪ੍ਰਸਤਾਵ ਲਿਆਂਦਾ ਜਾਵੇਗਾ। ਸੀ.ਐੱਮ. ਮਾਨ ਨੇ ਕਿਹਾ- “ਵਾਹਿਗੁਰੂ ਜੀ ਦੀ ਕਿਰਪਾ ਨਾਲ ਕੱਲ੍ਹ ਇੱਕ ਇਤਿਹਾਸਕ ਫੈਸਲਾ ਲੈਣ ਜਾ ਰਿਹਾ ਹਾਂ। ਸਮੂਹ ਸੰਗਤਾਂ ਦੀ ਮੰਗ ਮੁਤਾਬਕ ਗੁਰਦੁਆਰਾ ਐਕਟ 1925 ਵਿੱਚ ਇੱਕ ਨਵਾਂ ਸੈਕਸ਼ਨ ਜੋੜਿਆ ਜਾ ਰਿਹਾ ਹੈ ਕਿ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਹੋਵੇਗਾ, ਇਸ ਲਈ ਟੈਂਡਰ ਨਹੀਂ ਲੱਗੇਗਾ।”
ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਵਿੱਚ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਇੱਕ ਚੈਨਲ ‘ਤੇ ਹੀ ਹੁੰਦਾ ਹੈ। ਪਰ ਕਰੀਬ ਇੱਕ ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਵੰਤ ਮਾਨ ਵੱਲੋਂ ਸਾਰੇ ਚੈਨਲਾਂ ’ਤੇ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਬਿਆਨ ’ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਸੀਐਮ ਮਾਨ ਨੂੰ ਗੁਰੂ ਘਰ ਦੇ ਫੈਸਲਿਆਂ ਵਿੱਚ ਦਖ਼ਲ ਨਾ ਦੇਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਧਰਮ ਦੇ ਨਾਂ ’ਤੇ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ’ਤੇ ਧਿਆਨ ਦੇਣਾ ਚਾਹੀਦਾ ਹੈ।
ਧਾਮੀ ਨੇ ਕਿਹਾ ਕਿ ਸਰਕਾਰ ਦਾ ਕੰਮ ਸਾਡਾ ਹੈ ਅਤੇ ਧਾਰਮਿਕ ਖੇਤਰ ਦਾ ਕੰਮ ਸਾਡਾ ਹੈ। ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ, ਜੋ ਗੁਰਦੁਆਰਾ ਪ੍ਰਬੰਧ ਦੇ ਨਾਲ-ਨਾਲ ਧਰਮ ਪ੍ਰਚਾਰ ਲਈ ਨਿਰੰਤਰ ਕਾਰਜਸ਼ੀਲ ਹੈ।
ਇਹ ਵੀ ਪੜ੍ਹੋ : ਸਾਤਵਿਕਸਾਈਰਾਜ-ਚਿਰਾਗ ਨੇ ਰਚਿਆ ਇਤਿਹਾਸ, ਇੰਡਨੋਸ਼ੀਆ ਓਪਨ ਦਾ ਜਿੱਤਿਆ ਖਿਤਾਬ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲਾਂ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ 7 ਮੈਂਬਰੀ ਸਬ-ਕਮੇਟੀ ਗਠਿਤ ਕਰਨ ਦੀ ਗੱਲ ਕੀਤੀ ਸੀ। ਉਸ ਦੀ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕਰਨ ਦੀ ਗੱਲ ਕਹੀ ਹੈ ਕਿਉਂਕਿ ਪ੍ਰਸਾਰਣ ਦਾ ਅਧਿਕਾਰ ਕੇਂਦਰ ਕੋਲ ਹੈ, ਇਸ ਲਈ ਗਠਿਤ ਕਮੇਟੀ ਦੁਆਰਾ ਇਸ ਬਾਰੇ ਗੱਲ ਕੀਤੀ ਜਾਵੇਗੀ। ਸੰਗਤਾਂ ਦੇ ਚੜ੍ਹਾਵੇ ਨਾਲ ਗੁਰੂ ਘਰ ਦੀ ਸੇਵਾ ਚਲਦੀ ਹੈ ਅਤੇ ਸੰਗਤ ਸਭ ਕੁਝ ਕਰਨ ਦੇ ਸਮਰੱਥ ਹੈ।
ਵੀਡੀਓ ਲਈ ਕਲਿੱਕ ਕਰੋ -: