Brother in law murdered : ਗੋਇੰਦਵਾਲ ਸਾਹਿਬ ਦੇ ਪਿੰਡ ਮੁੰਡਾ ਪਿੰਡ ਸਾਲੇ ਵੱਲੋਂ ਚਾਕੂ ਨਾਲ ਆਪਣੇ ਸਕੇ ਜੀਜੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸੋਮਵਾਰ ਰਾਤ 9 ਵਜੇ ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਨਸ਼ੇ ’ਚ ਧੁੱਤ ਦੋਸ਼ੀ ਸੁਰਜੀਤ ਸਿੰਘ ਨੂੰ ਆਪਣੇ ਜੀਜੇ ਹਰਪ੍ਰੀਤ ਸਿੰਘ ਦੇ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਉਸ ਦਾ ਕਤਲ ਕਰ ਦਿੱਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਸ਼ਿੰਦਰ ਕੌਰ ਨਿਵਾਸੀ ਮੁਹੰਮਦ ਖਾਂ ਜ਼ਿਲ੍ਹਾ ਕਪੂਰਥਲਾ ਨੇ ਪੁਲਿਸ ਨੂੰ ਦੱਸਿਆ ਉਸ ਦੇ ਬੇਟੇ ਹਰਪ੍ਰੀਤ ਸਿੰਘ ਦਾ ਵਿਾਹ 3 ਸਾਲ ਪਹਿਲਾਂ ਮੁੰਡਾਪਿੰਡ ਨਿਵਾਸੀ ਪਲਵਿੰਦਰ ਕੌਰ ਨਾਲ ਹੋਇਆ ਸੀ। ਵਿਆਹ ਦੇ 2 ਮਹੀਨੇ ਬਾਅਦ ਉਹ ਆਪਣੇ ਸਹੁਰੇ ਘਰ ਰਹਿਣ ਲੱਗ ਗਿ ਸੀ। ਦੋਵਾਂ ਦਾ ਦੋ ਸਾਲ ਦਾ ਬੱਚਾ ਵੀ ਹੈ। ਸ਼ਿੰਦਰ ਕੌਰ ਨੇ ਕਿਹਾ ਕਿ ਉਹ ਸੋਮਵਾਰ ਨੂੰ ਆਪਣੇ ਪੁੱਤਰ ਨੂੰ ਮਿਲਣ ਲਈ ਪਿੰਡ ਮੁੰਡਾਪਿੰਡ ਵਿੱਚ ਆਈ ਸੀ। ਇਸੇ ਦੌਰਾਨ ਦੇਰ ਰਾਤ ਸੁਰਜੀਤ ਸਿੰਘ ਉਰਫ ਨਿੱਕਾ ਨਿਵਾਸੀ ਪਿੰਡ ਮੁੰਡਾਪਿੰਡ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਗਰ ਆਇਆ ਅਤੇ ਹਰਪ੍ਰੀਤ ਸਿੰਘ ’ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜਦੋਂ ਉਸ ਦੇ ਪੁੱਤਰ ਨੇ ਰੌਲਾ ਪਾਇਆ ਤਾਂ ਸੁਰਜੀਤ ਸਿੰਘ ਮੌਕੇ ਤੋਂ ਫਰਾਰ ਹੋਗਿਆ ਪਰ ਹਰਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਦੱਸਿਆ ਜਾਂਦਾ ਹੈ ਕਿ ਸੁਰਜੀਤ ਸਿੰਘ ਨੂੰ ਸ਼ੱਕ ਸੀ ਕਿ ਹਰਪ੍ਰੀਤ ਸਿੰਘ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸੰਬੰਧ ਹਨ, ਜਿਸ ਕਾਰਨ ਸੁਰਜੀਤ ਸਿੰਘ ਆਪਣੇ ਜੀਜਾ ਹਰਪ੍ਰੀਤ ਸਿੰਘ ਨਾਲ ਅਕਸਰ ਝਗੜਾ ਵੀ ਕਰਦਾ ਸੀ। ਗੋਇੰਦਵਾਲ ਸਾਹਿਬ ਦੇ ਥਾਣਾ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।