ਚੰਡੀਗੜ੍ਹ ਦੇ ਪਿੰਡ ਧਨਾਸ ਵਿਚ ਇਕ ਭਰਾ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਦੇਹ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ ਗਿਆ ਹੈ ਜਿਥੇ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਦੂਜਾ ਭਰਾ ਸੱਟ ਲੱਗਣ ਕਾਰਨ ਹਸਪਤਾਲ ਵਿਚ ਦਾਖਲ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨਸ਼ੇ ਦੀ ਹਾਲਤ ਵਿਚ ਸਨ। ਇਸੇ ਦੌਰਾਨ ਦੋਵਾਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਝਗੜੇ ਵਿਚ ਇਕ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਆਸ-ਪਾਸ ਰਹਿਣ ਵਾਲਿਆਂ ਨੇ ਦੱਸਿਆ ਕਿ ਅਮਰਜੀਤ ਗੋਗਾ ਇਥੇ ਕਾਲੀ ਮਾਤਾ ਮੰਦਰ ਵਿਚ ਬੈਠ ਕੇ ਨਸ਼ਾ ਕਰਦਾ ਸੀ। ਉਸ ਦਾ ਭਰਾ ਵੀ ਇਥੇ ਹੀ ਨਸ਼ਾ ਕਰਦਾ ਸੀ। ਇਸ ਦੀ ਸ਼ਿਕਾਇਤ ਪੁਲਿਸ ਨੂੰ ਕਈ ਵਾਰ ਦਿੱਤੀ ਗਈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬੀਤੇ ਦਿਨੀਂ ਦੋਵਾਂ ਵਿਚ ਝਗੜਾ ਹੋ ਗਿਆ।
ਇਹ ਵੀ ਪੜ੍ਹੋ : ਪਟਿਆਲਾ : ਤੇਜ਼ ਰਫਤਾਰ ਟਰੱਕ ਨਾਲ ਟਕਰਾਈ ਬਾਈਕ, 3 ਨੌਜਵਾਨਾਂ ਦੀ ਮੌਕੇ ‘ਤੇ ਮੌ.ਤ, ਇਕ ਗੰਭੀਰ ਫੱਟੜ
ਇਲਾਕੇ ਦੇ ਕੌਂਸਲਰ ਨੇ ਦੱਸਿਆ ਕਿ ਨਸ਼ੇੜੀ ਇਲਾਕੇ ਵਿਚ ਧੜੱਲੇ ਨਾਲ ਕੰਮ ਕਰ ਰਹੇ ਹਨ। ਘਟਨਾ ਦੇ ਬਾਅਦ ਹੁਣ ਦੁਬਾਰਾ ਤੋਂ ਪੁਲਿਸ ਨੂੰ ਇਸ ਬਾਰੇ ਦੱਸਾਂਗੇ। ਜੇਕਰ ਪੁਲਿਸ ਕੋਈ ਕਾਰਵਾਈ ਨਹੀਂ ਕਰੇਗੀ ਤਾਂ ਇਲਾਕੇ ਦੇ ਲੋਕ ਇਕੱਠਾ ਹੋ ਕੇ ਚੰਡੀਗੜ੍ਹ ਪੁਲਿਸ ਦਾ ਵਿਰੋਧ ਕਰਨਗੇ।
ਵੀਡੀਓ ਲਈ ਕਲਿੱਕ ਕਰੋ : –