ਅੰਮ੍ਰਿਤਸਰ ਪੁਲਿਸ ਤੇ BSF ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਸਰਹੱਦ ਪਾਰ ਤੋਂ ਚੱਲਣ ਵਾਲੇ ਹਥਿਆਰ ਤਸਕਰ ਗਿਰੋਹ ‘ਤੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇਚਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ 8 ਪਿਸਤੌਲਾਂ ਤੇ ਮੈਗਜ਼ੀਨ ਜ਼ਬਤ ਕੀਤੇ ਗਏ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਸਾਰੇ ਮੁਲਜ਼ਮ ਅੰਮ੍ਰਿਤਸਰ ਤੇ ਤਰਨਤਾਰਨ ਦੇ ਇਲਾਕਿਆਂ ਦੇ ਵਾਸੀ ਹਨ। ਇਨ੍ਹਾਂ ਵਿਚ ਲਖਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਡਾਂਡੇ, ਅੰਮ੍ਰਿਤਸਰ ਤੇ ਆਕਾਸ਼ਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਕਸੇਲ, ਤਰਨਤਾਰਨ ਸ਼ਾਮਲ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਖਿਲਾਫ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿਚ FIR ਦਰਜ ਕਰ ਲਈ ਗਈ ਹੈ। ਪੂਰੇ ਨੈਟਵਰਕ ਤੇ ਉਸ ਦੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ 13 ਲੱਖ ਦਾ ਨੋਟਿਸ, ਸਰਕਾਰੀ ਘਰ ਦਾ ਨਹੀਂ ਦਿੱਤਾ ਕਿਰਾਇਆ
ਪੁਲਿਸ ਨੇ ਸਰਹੱਦ ਪਾਰ ਤੋਂ ਡ੍ਰੋਨ ਜ਼ਰੀਏ ਆਉਣ ਵਾਲੇ ਹਥਿਆਰਾਂ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਐਂਟੀ ਡ੍ਰੋਨ ਟੈਕਨਾਲੋਜੀ ਖਰੀਦੀ ਜਾਵੇਗੀ। ਇਸ ਲਈ ਕੰਪਨੀਆਂ ਤੋਂ ਟ੍ਰਾਇਲ ਲਿਆ ਗਿਆ ਹੈ। ਉਮੀਦ ਹੈ ਕਿ ਅਕਤੂਬਰ ਤੱਕ ਇਹ ਸਿਸਟਮ ਪੰਜਾਬ ਪੁਲਿਸ ਕੋਲ ਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























