ਅੰਮ੍ਰਿਤਸਰ ਵਿਚ ਭਾਰਤ-ਪਾਕਿ ਸਰਹੱਦ ‘ਤੇ BSF ਅਤੇ ANTF ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਸੁਰੱਖਿਆ ਬਲਾਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਅਜਨਾਲਾ ਦੇ ਪਿੰਡ ਬੱੜਵਾਲ ਵਿਚ BSF ਤੇ ANTF ਦੀ ਸਾਂਝੀ ਟੀਮ ਨੇ 2 ਨਸ਼ਾ ਤਸਕਰਾਂ ਨੂੰ 8 ਪੈਕੇਜ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋੰ ਪੁਲਿਸ ਤੇ ਸੁਰੱਖਿਆ ਬਲਾਂ ਨੇ 3 ਮੋਬਾਈਲ ਫੋਨ ਤੇ ਇਕ ਵਾਹਨ ਵੀ ਜ਼ਬਤ ਕੀਤਾ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦਾ ਸਬੰਧ ਕੌਮਾਂਤਰੀ ਤੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਨਾਲ ਹੋ ਸਕਦਾ ਹੈ।
ANTF ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਮੋਬਾਈਲ ਫੋਨ ਦੀ ਫੋਰੈਂਸਿਕ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਇਨ੍ਹਾਂ ਮੋਬਾਈਲਾਂ ਜ਼ਰੀਏ ਨਾ ਸਿਰਫ ਤਸਕਰਾਂ ਦੇ ਨੈਟਵਰਕ ਦਾ ਪਤਾ ਲੱਗੇਗਾ ਸਗੋਂ ਉਨ੍ਹਾਂ ਦੇ ਹੋਰ ਸਾਥੀਆਂ ਤੇ ਸੰਭਾਵਿਤ ਲੈਣ-ਦੇਣ ਬਾਰੇ ਵੀ ਜਾਣਕਾਰੀ ਸਾਹਮਣੇ ਆ ਸਕਦੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਵਿਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਗੰਗ ਨਹਿਰ ਸ਼ਤਾਬਦੀ ਸਮਾਗਮ ਵਿਵਾਦ ਮਗਰੋਂ ਹੋਇਆ ਰੱਦ, ਪੰਜਾਬ ਆਏ ਕੇਂਦਰੀ ਮੰਤਰੀ ਨੂੰ ਏਅਰਪੋਰਟ ਤੋਂ ਪਰਤਣਾ ਪਿਆ ਵਾਪਸ
ਬੀਐੱਸਐੱਫ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਾ ਸਿਰਫ ਨਸ਼ਾ ਤਸਕਰੀ ‘ਤੇ ਰੋਕ ਲੱਗੇਗੀ ਸਗੋਂ ਆਮ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਹੋਵੇਗੀ। ਸਥਾਨਕ ਪ੍ਰਸ਼ਾਸਨ ਤੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਚੀਜ਼ ਦੀ ਸੂਚਨਾ ਨੇੜਲੇ ਪੁਲਿਸ ਜਾਂ ਸੁਰੱਖਿਆ ਬਲਾਂ ਨੂੰ ਦੇਣ। ਅਧਿਕਾਰੀਆਂ ਮੁਤਾਬਕ ਗ੍ਰਿਫਤਾਰੀ ਤੇ ਮੋਬਾਈਲ ਫੋਰੈਂਸਿਕ ਜਾਂਚ ਦੇ ਬਾਅਦ ਮੁਲਜ਼ਮਾਂ ਦੇ ਹੋਰ ਟਿਕਾਣਿਆਂ ਤੇ ਸਹਿਯੋਗੀਆਂ ਦਾ ਪਤਾ ਲਗਾਉਣ ਲਈ ਜਲਦ ਹੀ ਹੋਰ ਮੁਹਿੰਮ ਚਲਾਉਣਗੇ।
ਵੀਡੀਓ ਲਈ ਕਲਿੱਕ ਕਰੋ -:
























