ਗੁਰੂਹਰਸਹਾਏ ਵਿੱਚ BSF ਅਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਅਤੇ ਜਵਾਨਾਂ ਨੇ ਪਿੰਡ ਛਿੰਬੇਵਾਲਾ ਦੇ ਖੇਤਾਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਹੈ, ਜਿਸ ਦਾ ਵਜਨ ਇੱਕ ਕਿੱਲੋਗ੍ਰਾਮ ਦੱਸਿਆ ਜਾ ਰਿਹਾ ਹੈ। ਇਹ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੀ ਗਈ ਸੀ। ਗੁਪਤ ਸੂਚਨਾ ਦੇ ਅਧਾਰ ਤੇ ਚਲਾਏ ਗਏ ਸਰਚ ਅਭਿਆਨ ਦੌਰਾਨ BSF ਅਤੇ ਪੁਲਿਸ ਨੂੰ ਇਹ ਕਾਮਯਾਬੀ ਮਿਲੀ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਗੁਰੂਹਰਸਹਾਏ ਇਲਾਕੇ ‘ਚ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਪੁਲਿਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਦੀ ਇੱਕ ਖੇਪ ਡਰੋਨ ਰਾਹੀਂ ਪਿੰਡ ਛਿੰਬੇਵਾਲਾ ਦੇ ਖੇਤਾਂ ‘ਚ ਭੇਜੀ ਗਈ ਹੈ। DSP ਅਤੁਲ ਸੋਨੀ ਦੀ ਅਗਵਾਈ ‘ਚ ਪੁਲਿਸ ਨੇ BSF ਦੇ ਜਵਾਨਾਂ ਦੇ ਨਾਲ ਸਰਚ ਅਭਿਆਨ ਚਲਾਇਆ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਸ਼ੁਰੂ, ਵਿਰਾਸਤ-ਏ-ਖਾਲਸਾ ‘ਚ ਹੋਇਆ ਰਾਜ ਪੱਧਰੀ ਸਮਾਗਮ
DSP ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ਨੇ BSF ਦੇ ਜਵਾਨਾਂ ਦੀ ਮਦਦ ਨਾਲ ਸਾਂਝੇ ਤੌਰ ’ਤੇ ਪਿੰਡ ਛਿੰਬੇਵਾਲਾ ਦੇ ਖੇਤਾਂ ਵਿੱਚ ਤਲਾਸ਼ੀ ਸ਼ੁਰੂ ਕੀਤੀ। DSP ਅਨੁਸਾਰ ਅੱਧਾ ਕਿਲੋ ਦੇ ਦੋ ਪੀਲੇ ਪੈਕਟਾਂ ਵਿੱਚ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਅਣਪਛਾਤੇ ਭਾਰਤੀ ਸਮੱਗਲਰਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜਲਦ ਹੀ ਇਨ੍ਹਾਂ ਤਸਕਰਾਂ ਬਾਰੇ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ –