ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਸੁੱਟੀ ਗਈ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 4.80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਬੀਐਸਐਫ ਨੇ ਖੇਪ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਦੀ ਤਰਫ਼ੋਂ ਚੌਕਸੀ ਲਈ ਕੰਡਿਆਲੀ ਤਾਰ ਦੇ ਸਾਹਮਣੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਸਰਚ ਆਪ੍ਰੇਸ਼ਨ ਅੰਮ੍ਰਿਤਸਰ ਦੇ ਬੀਓਪੀ ਦਾਉਕੇ ਇਲਾਕੇ ਵਿੱਚ ਚਲਾਇਆ ਗਿਆ। ਇਸ ਦੌਰਾਨ ਬੀਐਸਐਫ ਨੂੰ ਹੈਰੋਇਨ ਦੇ ਦੋ ਪੈਕੇਟ ਮਿਲੇ ਹਨ। ਜਵਾਨਾਂ ਨੇ ਦੋਵੇਂ ਪੈਕਟ ਜ਼ਬਤ ਕਰ ਲਏ ਅਤੇ ਤਲਾਸ਼ੀ ਮੁਹਿੰਮ ਨੂੰ ਅੱਗੇ ਵਧਾਇਆ। ਥੋੜ੍ਹੀ ਦੂਰ ਬੀਐਸਐਫ ਨੂੰ ਇੱਕ ਹੋਰ ਕਾਲਾ ਪੈਕਟ ਮਿਲਿਆ। ਜੋ ਵੀ ਜ਼ਬਤ ਕੀਤਾ ਗਿਆ, ਉਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : PM ਪੁੱਤ ਦੀ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਸ਼ਾਮਲ ਹੋਈ ਮਾਂ ਹੀਰਾਬੇਨ, ਬੱਚਿਆਂ ਨਾਲ ਲਹਿਰਾਇਆ ਤਿਰੰਗਾ
ਬੀ.ਐੱਸ.ਐੱਫ. ਨੇ ਤਿੰਨੋਂ ਪੈਕਟ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤੇ ਹਨ। ਸੁਰੱਖਿਆ ਜਾਂਚ ਤੋਂ ਬਾਅਦ ਪੈਕੇਟ ਖੋਲ੍ਹੇ ਗਏ ਤਾਂ ਉਨ੍ਹਾਂ ‘ਚੋਂ ਹੈਰੋਇਨ ਬਰਾਮਦ ਹੋਈ। ਜਿਸ ‘ਤੇ ਖੇਪ ਦਾ ਕੁੱਲ ਵਜ਼ਨ 690 ਗ੍ਰਾਮ ਸੀ। ਫਿਲਹਾਲ ਹੈਰੋਇਨ ਦੀ ਖੇਪ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: