ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 3 ਸਰਹੱਦਾਂ ‘ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਰਹੱਦ ‘ਤੇ ਹੁਣ ਰਿਟਰੀਟ ਸ਼ਾਮ 6 ਵਜੇ ਦੀ ਬਜਾਏ 6.30 ਵਜੇ ਹੋਵੇਗੀ। ਇਹ ਫੈਸਲਾ ਗਰਮੀ ਵਧਣ ਅਤੇ ਦਿਨ ਵੱਡੇ ਹੋਣ ਤੋਂ ਬਾਅਦ ਲਿਆ ਗਿਆ ਹੈ। ਇਹ ਹੁਕਮ ਬੀਤੀ ਸ਼ਾਮ ਤੋਂ ਲਾਗੂ ਕੀਤੇ ਗਏ ਹਨ।
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੇਸ਼ ਵਿਚ ਤਿੰਨ ਥਾਵਾਂ ‘ਤੇ ਰੀਟਰੀਟ ਸੈਰੇਮਨੀ ਹੁੰਦੀ ਹੈ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ। ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸਮਾਰੋਹ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਜਾਂਦਾ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕ.ਤਲ ਕੇਸ ਦੀ ਸੁਣਵਾਈ 28 ਜੂਨ ਨੂੰ: ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਦਿੱਤੇ ਹੁਕਮ
ਅੰਮ੍ਰਿਤਸਰ, ਫਾਜ਼ਲਿਕਾ ਅਤੇ ਫਿਰੋਜ਼ਪੁਰ ਜ਼ਿਲਿਆਂ ‘ਚ ਆਯੋਜਿਤ ਇਸ ਰੀਟਰੀਟ ਸਮਾਰੋਹ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੈਲਾਨੀ ਪਹੁੰਚਦੇ ਹਨ। ਭਾਰਤ ਦੀ ਸਰਹੱਦ ‘ਤੇ ਭਾਰਤੀ ਅਤੇ ਪਾਕਿਸਤਾਨ ਵਾਲੇ ਪਾਸੇ ਪਾਕਿ ਨਾਗਰਿਕ ਆਪਣੇ ਦੇਸ਼ ਦੇ ਨਾਅਰੇ ਲਗਾ ਕੇ ਆਪਣੀ ਦੇਸ਼ ਭਗਤੀ ਨੂੰ ਉਜਾਗਰ ਕਰਦੇ ਹਨ। ਲੋਕ ਦੇਸ਼ ਭਗਤੀ ਦੇ ਗੀਤਾਂ ‘ਤੇ ਝੂਮਦੇ ਨਜ਼ਰ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: