ਅੰਮ੍ਰਿਤਸਰ ਵਿੱਚ ਪਾਕਿਸਤਾਨੀ ਸਰਹੱਦ ‘ਤੇ ਡਰੋਨ ਰਾਹੀਂ ਤਸਕਰੀ ਦੀ ਕੋਸ਼ਿਸ਼ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਹੱਦ ‘ਤੇ ਤਾਇਨਾਤ ਮੁਸਤੈਦ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕਾਰਵਾਈ ਰਕਦੇ ਹੋਏ ਤਸਕਰੀ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ। ਪੰਜਾਬ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਆਪ੍ਰੇਸ਼ਨ ਦੇ ਤਹਿਤ ਇਹ ਡਰੋਨ ਬਰਾਮਦ ਕੀਤਾ।
ਘਟਨਾ ਪੁਲਿਸ ਥਾਣਾ ਘਰਿੰਡਾ ਅਧੀਨ ਪੈਂਦੀ ਬੀ.ਐੱਸ.ਐੱਫ. ਦੀ ਸਰਹੱਦ ਪੁਲ ਕੰਜਰੀ ਦੀ ਹੈ। ਬੀ.ਐੱਸ.ਐੱਫ. ਦੇ ਜਵਾਨ ਨੇ ਫਾਇਰਿੰਗ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਚੀਨੀ ਡਰੋਨ ਨੂੰ ਢੇਰ ਕਰ ਦਿੱਤਾ।
ਬੀ.ਐੱਸ.ਐੱਫ. ਨੇ ਕਿਹਾ ਕਿ ਘਟਨਾ ਵੀਰਵਾਰ ਰਾਤ ਦੀ ਹੈ। ਜਿਵੇਂ ਹੀ ਪਾਕਿਸਤਾਨ ਵੱਲੋਂ ਡਰੋਨ ਭਾਰਤੀ ਹੱਦ ਅੰਦਰ ਦਾਖਲ ਹੋਇਆ ਉਵੇਂ ਹੀ ਬੀ.ਐੱਸ.ਐੱਫ. ਜਵਾਨਾਂ ਨੇ ਉਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਮਗਰੋਂ ਇਲਾਕੇ ਵਿੱਚ ਤਾਲਸ਼ੀ ਮੁਹਿੰਮ ਚਲਾਈ ਗਈ। ਇਸ ਤਲਾਸ਼ੀ ਮੁਹਿੰਮ ਵਿੱਚ ਚੀਨ ਵਿੱਚ ਬਣਿਆ ਡੀ.ਜੇ.ਆਈ. ਮੈਟ੍ਰਿਸ 300 ਡਰੋਨ ਬਰਾਮਦ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਹਿਲਾਂ ਵੀ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਹਾਲਕਾਂਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐਫ. ਦੇ ਜਵਾਨ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਮ ਕਰਦੇ ਰਹੇ ਹਨ। ਇਸ ਤੋਂ ਪਹਿਲਾਂ 25 ਅਪ੍ਰੈਲ ਨੂੰ ਵੀ ਅੰਮ੍ਰਿਤਸਰ ਵਿੱਚ ਸਰਹੱਦ ‘ਤੇ ਬੀ.ਐੱਸ.ਐੱਫ. ਨੂੰ ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥ ਮਿਲੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਰਹੱਦੀ ਸੁਰੱਖਿਆ ਬਲ ਨੇ ਜਾਣਕਾਰੀ ਦਿੱਤੀ ਸੀ ਕਿ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਸਰਹੱਦੀ ਖੇਤਰ ਵਿੱਚ ਚਲਾਏ ਗਏ ਸਪੈਸ਼ਲ਼ ਸਰਚ ਆਪ੍ਰੇਸ਼ਨ ਦੌਰਾਨ ਪਾਬੰਦੀਸ਼ੁਦਾ ਪਦਾਰਥਾਂ ਦੇ ਦੋ ਪੈਕੇਟ ਮਿਲੇ ਸਨ। ਇਸ ਦਾ ਕੁਲ ਭਾਰ 1 ਕਿਲੋ ਦੇ ਨੇੜੇ-ਤੇੜੇ ਸੀ। ਇਨ੍ਹਾਂ ਨੂੰ ਸਰਹੱਦ ‘ਤੇ ਲੱਗੀਆਂ ਕੰਢਿਆਲੀਆਂ ਤਾਰਾਂ ਕੋਲੋੰ ਬਰਾਮਦ ਕੀਤਾ ਗਿਆ ਸੀ।