ਪੂਰਾ ਦੇਸ਼ ਇਧਰ 75ਵਾ ਗਣਤੰਤਰ ਦਿਵਸ ਮਨਾ ਰਿਹਾ ਹੈ, ਇਸ ਦੌਰਾਨ 26 ਜਨਵਰੀ ਨੂੰ ਬੀਐਸਐਫ ਵੱਲੋਂ ਇੱਕ ਡਰੋਨ ਅਤੇ ਹੈਰੋਇਨ ਜ਼ਬਤ ਕੀਤੀ ਗਈ ਸੀ। ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਦੇ ਤਹਿਤ ਇਹ ਕਾਰਵਾਈ ਕੀਤੀ ਗਈ। ਡੀ.ਐਸ.ਪੀ ਅਟਾਰੀ ਦੀਆਂ ਹਦਾਇਤਾਂ ‘ਤੇ ਥਾਣਾ ਘਰਿੰਡਾ ਦੇ ਮੁੱਖ ਅਫਸਰ ਨੂੰ ਗ੍ਰਾਮ ਰੱਖਿਆ ਕਮੇਟੀ ਵੱਲੋਂ ਸੂਚਨਾ ਦਿੱਤੀ ਗਈ ਕਿ ਪਿੰਡ ਮੋੜ ਵਿਖੇ ਇੱਕ ਡਰੋਨ ਪਿਆ ਹੈ।
ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀ ਸਰਚ ਪਾਰਟੀ ਅਤੇ ਬੀ.ਐਸ.ਐਫ ਨੇ ਥਾਂ ਦੀ ਤਲਾਸ਼ੀ ਲਈ, ਜਿਸ ਵਿੱਚ ਇੱਕ ਡੀਜੇਆਈ ਪ੍ਰੋ ਡਰੋਨ ਅਤੇ ਇੱਕ ਪੈਕਟ ਹੈਰੋਇਨ ਬਰਾਮਦ ਹੋਈ, ਜਿਸ ਦੀ ਤਲਾਸ਼ੀ ਲੈਣ ‘ਤੇ 519 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 3.5 ਕਰੋੜ ਰੁਪਏ ਹੈ। ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿੱਚ ਐਨਡੀਪੀਐਸ ਐਕਟ ਅਤੇ ਏਅਰਕ੍ਰਾਫਟ ਐਕਟ ਤਹਿਤ ਵੱਖ-ਵੱਖ ਧਾਰਾਵਾਂ ਦਰਜ ਕੀਤੀਆਂ ਗਈਆਂ ਸਨ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡਰੋਨ ਅਤੇ ਹੈਰੋਇਨ ਦੇ ਸਪਲਾਇਰ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : 26 ਜਨਵਰੀ ‘ਤੇ ਫਿਰੋਜ਼ਪੁਰ ਦੇ ਖਿਡਾਰੀਆਂ ਲਈ ਤੋਹਫ਼ਾ, ਮੰਤਰੀ ਮੀਤ ਹੇਅਰ ਨੇ ਕੀਤੀ ਸੁਪਰ-100 ਸਕੀਮ ਦੀ ਸ਼ੁਰੂਆਤ
ਦੱਸ ਦੇਈਏ ਕਿ ਸਰਹੱਦੀ ਪਿੰਡਾਂ ਵਿੱਚ ਬੀਐਸਐਫ ਅਤੇ ਪੰਜਾਬ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ ਜਿਸ ਵਿੱਚ ਅਕਸਰ ਡਰੋਨ ਅਤੇ ਹੈਰੋਇਨ ਮਿਲਦੀ ਹੈ। ਇਸ ਹੈਰੋਇਨ ਦੇ ਪੈਕੇਟ ਡਰੋਨ ਨਾਲ ਬੰਨ੍ਹ ਕੇ ਪਾਕਿਸਤਾਨ ਤੋਂ ਸੁੱਟੇ ਜਾਂਦੇ ਹਨ ਪਰ ਬੀਐੱਸਐੱਫ ਇਨ੍ਹਾ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੰਦੀ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸਖਤ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਧੁੰਦ ਦਾ ਫਾਇਦਾ ਉਠਾ ਕੇ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ –