ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਅੰਤਰਰਾਸ਼ਟਰੀ ਸਰਹੱਦ (IB) ‘ਤੇ ਸੀਮਾ ਸੁਰੱਖਿਆ ਬਲ (BSF) ਨੇ ਵੀਰਵਾਰ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ। ਇਹ ਘਟਨਾ ਸਾਂਬਾ ਸੈਕਟਰ ‘ਚ ਮੰਗੂ ਚੱਕ ਸਰਹੱਦੀ ਚੌਕੀ (BOP) ਨੇੜੇ ਤੜਕੇ 2.50 ਵਜੇ ਵਾਪਰੀ। BSF ਦੇ ਜਵਾਨਾਂ ਨੇ ਸਾਂਬਾ ਸੈਕਟਰ ‘ਚ ਕੌਮਾਂਤਰੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
BSF ਅਧਿਕਾਰੀਆਂ ਨੇ ਦੱਸਿਆ ਕਿ ਤੜਕੇ 2:50 ਵਜੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ‘ਤੇ ਮੰਗੂ ਚੱਕ ਚੌਕੀ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਭਾਰਤੀ ਸਰਹੱਦ ਵੱਲ ਵਧ ਰਿਹਾ ਸੀ। BSF ਜਵਾਨਾਂ ਵੱਲੋਂ ਵਾਰ-ਵਾਰ ਰੋਕੇ ਜਾਣ ‘ਤੇ ਵੀ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉੱਥੇ ਤਾਇਨਾਤ BSF ਦੇ ਚੌਕਸ ਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਲਾਸ਼ ਅਜੇ ਵੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪਈ ਹੈ।
ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਬਣੇ ਦਾਦਾ, ਨੂੰਹ ਸ਼ਲੋਕਾ ਨੇ ਬੇਟੀ ਨੂੰ ਦਿੱਤਾ ਜਨਮ
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ PRO ਜੰਮੂ BSF ਨੇ ਦੱਸਿਆ ਕਿ BSF ਦੇ ਜਵਾਨਾਂ ਨੇ ਅੱਜ ਤੜਕੇ ਸਾਂਬਾ ਖੇਤਰ ਵਿੱਚ ਇੱਕ ਵਿਅਕਤੀ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਦੇਖਿਆ। ਸੈਨਿਕਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਘੁਸਪੈਠੀਆ ਸਰਹੱਦੀ ਵਾੜ ਵੱਲ ਵਧਦਾ ਰਿਹਾ। ਇਸ ‘ਤੇ ਜਵਾਨਾਂ ਨੇ ਉਸ ‘ਤੇ ਗੋਲੀ ਚਲਾ ਕੇ ਉਸ ਨੂੰ ਮਾਰ ਦਿੱਤਾ। ਹੋਰ ਵੇਰਵਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: