ਪੰਜਾਬ ਦੀ ਸੀਮਾ ਸੁਰੱਖਿਆ ਬਲ (BSF) ਨੂੰ ਇਕ ਵਾਰ ਫਿਰ ਵੱਡੀ ਕਾਮਯਾਬੀ ਮਿਲੀ ਹੈ। BSF ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕਟ ਬਰਾਮਦ ਕੀਤੀ ਗਈ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ BPO ਮੈਬਨ ਦੇ ਇਲਾਕੇ ‘ਚ ਕੰਡਿਆਲੀ ਤਾਰ ਦੇ ਨਾਲ ਲੱਗਦੇ ਖੇਤਾਂ ‘ਚ ਤੈਨਾਤ BSF ਦੇ ਜਵਾਨਾਂ ਨੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦੌਰਾਨ ਉਨ੍ਹਾਂ ਨੂੰ ਇਕ ਚਿੱਟੇ ਰੰਗ ਦਾ ਪਾਲੀਥੀਨ ਬੈਗ ਬਰਾਮਦ ਹੋਇਆ। ਜਿਸ ਦੇ ਅੰਦਰ 3 ਨਸ਼ੀਲੇ ਪਦਾਰਥ ਦੇ ਪੈਕਟ ਸਨ, ਜਿਸਨੂੰ ਪੀਲੇ ਰੰਗ ਦੀ ਟੇਪ ਲੱਗੀ ਹੋਈ ਸੀ।
ਇਹ ਵੀ ਪੜ੍ਹੋ : ਜਲੰਧਰ ਪਹੁੰਚੇ ਅੰਤਰਰਾਸ਼ਟਰੀ ਕ੍ਰਿਕਟ ਸਟਾਰ ਕ੍ਰਿਸ ਗੇਲ, ਪੰਜਾਬ ਸਰਕਾਰ ਦੇ ਕੰਮ ਦੀ ਕੀਤੀ ਸ਼ਲਾਘਾ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਇਸ ਨਾਲ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ BSF ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਭਾਰਤੀ ਸਮੱਗਲਰਾਂ ਵੱਲੋਂ ਖਰੀਦੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: