ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਲਗਾਤਾਰ ਨਸ਼ੇ ਭੇਜੇ ਜਾ ਰਹੇ ਹਨ। ਸੈਕਟਰ ਖੇਮਕਰਨ ਵਿੱਚ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੀ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਦੇ ਸਰਹੱਦੀ ਪਿੰਡ ਕਾਲਸ ਦੇ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਅਨੁਸਾਰ BSF ਬਟਾਲੀਅਨ 101 ਦੇ ਜਵਾਨਾਂ ਵੱਲੋਂ ਸਵੇਰੇ ਕਰੀਬ 7 ਵਜੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕੰਡਿਆਲੀ ਤਾਰ ਨੇੜਿਓਂ 1 ਇੱਕ ਪੈਕਟ ਮਿਲਿਆ ਜੋ ਕਿ ਪੀਲੇ ਰੰਗ ਦੇ ਪਲਾਸਟਿਕ ਲਿਫਾਫੇ ਵਿੱਚ ਲਪੇਟੀ ਹੋਈ ਸੀ। ਇਸ ਦੀ ਸੂਚਨਾ ਮਿਲਣ ‘ਤੇ ਉੱਚ ਪੁਲਿਸ ਅਧਿਕਾਰੀ ਵੀ ਖ਼ੁਦ ਮੌਕੇ ’ਤੇ ਪੁੱਜੇ। ਇਸ ਮਗਰੋਂ ਪੈਕਟ ਦੀ ਜਾਂਚ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ‘ਭਾਰਤ ਗੌਰਵ ਟੂਰਿਸਟ ਟਰੇਨ’ ਜਲੰਧਰ ਤੋਂ ਰਵਾਨਾ, DRM ਨੇ ਦਿੱਤੀ ਹਰੀ ਝੰਡੀ
BSF ਵੱਲੋਂ ਕਾਬੂ ਕੀਤੇ ਗਏ ਪੈਕਟ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 5 ਕਰੋੜ ਦੱਸੀ ਜਾ ਰਹੀ ਹੈ। BSF ਅਧਿਕਾਰੀਆਂ ਨੇ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: