ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਨੇੜਿਓਂ ਕਰੀਬ 1 ਕਿਲੋ ‘ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ BSF ਵੱਲੋਂ ਸਾਂਝੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਗਸ਼ਤ ‘ਤੇ ਸਨ। ਇਸ ਦੌਰਾਨ ਜਵਾਨਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਨੇੜੇ ਇਕ ਸ਼ੱਕੀ ਪੈਕਟ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ BSF ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪੈਕੇਟ ਵਿੱਚ ਕਰੀਬ 1.030 ਕਿਲੋਗ੍ਰਾਮ ਹੈਰੋਇਨ ਮੌਜੂਦ ਸੀ। ਅੰਤਰਾਸ਼ਟਰੀ ਬਜ਼ਾਰ ਵਿਚ ਹੈਰੋਇਨ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਮਿਲੇ ਹੈਂਡ ਗ੍ਰੇਨੇਡ ਤੇ ਗੋਲੀਆਂ, ਸ਼ੱਕੀ ਦੀ ਭਾਲ ‘ਚ BSF ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ
ਇਸ ਸਬੰਧੀ ਫਿਲਹਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। BSF ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜ਼ਬਤ ਕੀਤੀ ਗਈ ਇਹ ਹੈਰੋਇਨ ਸਮੱਗਲਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਸੀ ਜਾਂ ਨਹੀਂ। ਇਸ ਦੇ ਨਾਲ ਹੀ ਜਵਾਨਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: