BSF seizes heroin : ਬੀਐਸਐਫ ਨੇ ਤਰਨਤਾਰਨ ਜ਼ਿਲ੍ਹੇ ਤੋਂ ਭਾਰਤ-ਪਾਕਿ ਸਰਹੱਦ ਤੋਂ 1 ਕਿਲੋ 120 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਹੈਰੋਇਨ ਖਾਲੜਾ ਸੈਕਟਰ ਅਧੀਨ ਆਉਂਦੀ ਬੀਐਸਐਫ ਦੀ ਸਰਹੱਦੀ ਚੌਕੀ ਵਾਂ ਤਾਰਾ ਸਿੰਘ ਦੇ ਅਧੀਨ ਕੰਡਿਆਲੀ ਤਾਰ ਦਾ ਗੇਟ ਪਾਰ ਕਰਕੇ ਖੇਤੀ ਕਰਨ ਗਏ ਪੰਜ ਕਿਸਾਨਾਂ ਵੱਲੋਂ ਚੱਪਲਾਂ ਦੇ ਤਲਿਆਂ ਵਿੱਚ ਲੁਕੋ ਕੇ ਲਿਆਂਦੀ ਗਈ ਸੀ। ਬੀਐਸਐਫ ਵੱਲੋਂ ਪੰਜਾਂ ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 5 ਕਰੋੜ 60 ਲੱਖ ਰੁਪਏ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਬੀਤੇ ਦਿਨ ਵੀ ਸਪੈਸ਼ਲ ਟਾਸਕ ਫੋਰਸ (STF) ਨੇ ਸਰਹੱਦ ਤੋਂ ਹੈਰੋਇਨ ਸਣੇ ਇਕ ਖਤਰਨਾਕ ਸਮੱਗਲਰ ਸੁਖਵਿੰਦਰ ਸਿੰਘ ਕਾਕਾ ਚੰਦੂ ਬੰਡਾਲਾ ਨੂੰ ਗ੍ਰਿਫਤਾਰ ਕੀਤਾ। ਉਸ ਕੋਲੋਂ 4 ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਲਗਭਗ 21 ਕਰੋੜ ਰੁਪਏ ਮੰਨੀ ਜਾਂਦੀ ਹੈ। ਪੁਲਿਸ ਵਲੋਂ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਦੀਆਂ ਹਿਦਾਇਤਾਂ ’ਤੇ ਜਾਂਚ ਲਈ ਪੁਲਿਸ ਰਿਮਾਂਡ ’ਤੇ ਲੈ ਲਿਆ ਗਿਆ ਹੈ।
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਖੇਤੀ ਕਰਨ ਦੇ ਬਹਾਨੇ ਭਾਰਤ-ਪਾਕਿ ਸਰਹੱਦ ’ਤੇ ਲੱਗੀ ਕੰਡਿਆਲੀ ਤਾਰਾਂ ਦੇ ਪਾਰ ਜਾਂਦਾ ਹੈ ਅਤੇ ਹੈਰੋਇਨ ਸਮੱਗਲਿੰਗ ਦਾ ਧੰਦਾ ਚਲਾ ਰਿਹਾ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਈ ਹੈ, ਜਿਸ ’ਤੇ ਬੀਐਸਐਫ ਦੀ 89 ਬਟਾਲੀਅਨ ਨਾਲ ਕੀਤੇ ਸਰਚ ਆਪ੍ਰੇਸ਼ਨ ਵਿਚ ਪਾਣੀ ਲਈ ਲਗਾਈ ਗਈ ਸੀਮੈਂਟ ਦੀ ਪਾਈਪ ਦੇ ਰਸਤੇ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਾਕਾ ਨੇ ਕਰਨਦੀਪ ਸਿੰਘ ਅਤੇ ਮਨਦੀਪ ਸਿੰਘ ਦੇ ਨਾਲ ਮਿਲ ਕੇ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਦੇ ਨਾਲ ਆਪਣੇ ਸਬੰਧ ਬਣਾਏ ਅਤੇ ਹੈਰੋਇਨ ਦਾ ਕਾਰੋਬਾਰ ਕਰਨਾ ਸ਼ੁਰੂ ਕੀਤਾ।