ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਅਨੁਸ਼ਾਸ਼ਨਹੀਣਤਾ ਅਤੇ ਧੜੇਬੰਦੀ ਕਰਕੇ ਪੰਜਾਬ ਦੇ ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਰਟੀ ਹਾਈਕਮਾਨ ਦੀਆਂ ਹਿਦਾਇਤਾਂ ’ਤੇ ਕੀਤੀ ਗਈ ਹੈ। ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਪਾਰਟੀ ਵਿਰੋਧੀ ਗ਼ਲਤ ਸਰਗਰਮੀਆਂ ਵਿੱਚ ਸ਼ਾਮਲ ਪਾਏ ਗਏ ਸਨ ਅਤੇ ਉਨ੍ਹਾਂ ‘ਤੇ ਅਨੁਸ਼ਾਸ਼ਨਹੀਣਤਾ ਅਤੇ ਧੜੇਬੰਦੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : NCC ਵਿਦਿਆਰਥਣਾਂ ਨੂੰ ਛੇੜਿਆ ਫਲਾਇੰਗ ਇੰਸਟ੍ਰਕਟਰ ਨੇ, ਹੋਵੇਗੀ ਕੋਰਟ ਆਫ ਇਨਕੁਆਰੀ
ਦੱਸ ਦੇਈਏ ਕਿ ਰਾਜੂ ਨੂੰ 26 ਸਤੰਬਰ, 2016 ਨੂੰ ਪਾਰਟੀ ਦੀ ਸੂਬਾ ਇਕਾਈ ਦਾ ਪ੍ਰਧਾਨ ਬਣਾਇਆ ਗਿਆ ਸੀ। ਹਾਈਕਮਾਨ ਨੇ ਹੁਕਮਾਂ ਵਿੱਚ ਕਿਹਾ ਕਿ ਪਾਰਟੀ ਵਿਰੋਧੀ ਕਾਰਵਾਈਆਂ ਦੇ ਪਾਰਟੀ ਕੋਲ ਸਬੂਤ ਹਨ। ਉਨ੍ਹਾਂ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਝੂਠੀਆਂ-ਆਧਾਰਹੀਣ ਸੂਚਨਾਵਾਂ ਹਾਈਕਮਾਨ ਤੱਕ ਪਹੁੰਚਾ ਕੇ ਪਾਰਟੀ ਹਾਈਕਮਾਨ ਦਾ ਕੀਮਤੀ ਸਮਾਂ ਖਰਾਬ ਕੀਤਾ।