ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਹਰੇਕ ਪਾਰਟੀ ਸਰਗਰਮ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਅਕਾਲੀ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਉਪ ਮੁੱਖ ਮੰਤਰੀਆਂ ਵਿੱਚੋਂ ਇੱਕ ਬਸਪਾ ਦਾ ਹੀ ਹੋਵੇਗਾ। ਬੰਗਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਬਾਦਲ ਨੇ ਇਹ ਗੱਲ ਕਹੀ। ਦੁਆਬਾ ਖੇਤਰ ਵਿੱਚ ਦਲਿਤਾਂ ਦੀ ਵੱਡੀ ਗਿਣਤੀ ਹੈ ਜੋ ਬਸਪਾ ਦੇ ਸਮਰਥਕ ਹਨ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਗੌਰਤਲਬ ਹੈ ਕਿ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਕੇ ਅਤੇ ਕਿਸਾਨਾਂ ਦੇ ਮੁੱਦੇ ‘ਤੇ ਕੇਂਦਰ ਦੀ ਐਨਡੀਏ ਸਰਕਾਰ ਤੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਵਿੱਚ ਬਸਪਾ ਨਾਲ ਗਠਜੋੜ ਬਣਾਇਆ ਹੈ।
ਪੰਜਾਬ ਵਿਚ ਵਿਧਾਨ ਸਭਾ ਦੀਆਂ 177 ਸੀਟਾਂ ਹਨ। ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕੀਤਾ ਹੈ ਜਿਸ ਵਿਚ ਬਸਪਾ ਨੂੰ 20 ਸੀਟਾਂ ਦਿੱਤੀਆਂ ਗਈਆਂ ਹਨ। 97 ਸੀਟਾਂ ਉਤੇ ਅਕਾਲੀ ਦਲ ਖੁਦ ਚੁਣੋ ਲੜ ਰਿਹਾ ਹੈ। ਹਾਲਾਂਕਿ ਬਸਪਾ ਨੂੰ ਪਹਿਲਾਂ ਦਿੱਤੀਆਂ ਗਈਆਂ ਕਈ ਸੀਟਾਂ ਨੂੰ ਅਕਾਲੀ ਦਲ ਬਦਲ ਚੁੱਕਾ ਹੈ।