ਹਰਿਆਣਾ ਦੇ ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫੇਜ਼-1 ਸਥਿਤ ਇੱਕ ਪੁਰਾਣੀ ਇਮਾਰਤ ਨੂੰ ਤੋੜ ਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਇਹ ਇਮਾਰਤ ਅਚਾਨਕ ਢਹਿ ਗਈ, ਜਿਸ ਵਿੱਚ 4 ਮਜ਼ਦੂਰ ਮਲਬੇ ਹੇਠਾਂ ਦੱਬ ਗਏ।
ਸਿਵਲ ਡਿਫੈਂਸ, ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮਾਂ ਨੇ 2 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। 2 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਬਚਾਏ ਗਏ ਦੋਵੇਂ ਮਜ਼ਦੂਰਾਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਮਜ਼ਦੂਰ ਉਦਯੋਗ ਵਿਹਾਰ ਦੇ ਫੇਜ਼-1 ਸਥਿਤ ਪਲਾਟ ਨੰਬਰ 257 ਵਿੱਚ ਪੁਰਾਣੀ ਅਤੇ ਖਸਤਾ ਹਾਲਤ ਇਮਾਰਤ ਨੂੰ ਢਾਹ ਰਹੇ ਸਨ। ਇਸ ਦੌਰਾਨ ਇਮਾਰਤ ਦਾ ਇੱਕ ਹਿੱਸਾ ਹੇਠਾਂ ਡਿੱਗ ਗਿਆ। ਡੀਸੀਪੀ ਦੀਪਕ ਸਹਾਰਨ ਨੇ ਦੱਸਿਆ ਕਿ ਇਸ ਇਮਾਰਤ ਵਿੱਚ 26 ਸਤੰਬਰ ਤੋਂ ਭੰਨਤੋੜ ਕੀਤੀ ਜਾ ਰਹੀ ਸੀ। ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਡੀਸੀਪੀ ਨੇ ਦੱਸਿਆ ਕਿ ਇੱਕ ਮਜ਼ਦੂਰ ਨੂੰ ਕਰੀਬ ਅੱਧੇ ਘੰਟੇ ਬਾਅਦ ਬਾਹਰ ਕੱਢਿਆ ਗਿਆ ਜਦਕਿ ਦੂਜੇ ਮਜ਼ਦੂਰ ਨੂੰ ਕੱਢਣ ਵਿੱਚ ਕਰੀਬ ਡੇਢ ਘੰਟੇ ਦਾ ਸਮਾਂ ਲੱਗਾ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਸ ਦੇ ਦੋ ਹੋਰ ਸਾਥੀ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਪੁਲਿਸ ਟਰੇਨਿੰਗ ਸੈਂਟਰ ਸਥਿਤ ਸਟੇਟ ਡਿਜ਼ਾਸਟਰ ਰੈਸਕਿਊ ਮੈਨੇਜਮੈਂਟ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਜਲਦੀ ਹੀ ਸਾਰੇ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਜਾਵੇਗਾ।