ਅੰਮ੍ਰਿਤਸਰ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਇਕ ਇਮਾਰਤ ਢਹਿ ਢੇਰੀ ਹੋ ਗਈ ਹੈ ਤੇ ਇਸ ਦੌਰਾਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦੀ ਖਬਰ ਹੈ। ਅੰਮ੍ਰਿਤਸਰ ਦੇ ਟਾਹਲੀਵਾਲਾ ਚੌਕ ਸਥਿਤ ਕਿਤੀਆਵਾਲਾ ਬਾਜ਼ਾਰ ਵਿਚ ਚਾਰ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਮਕਾਨ ਦੀ ਚੌਥੀ ਮੰਜ਼ਿਲ ‘ਤੇ ਪਾਇਆ ਜਾ ਰਿਹਾ ਲੈਂਟਰ ਅਚਾਨਕ ਡਿੱਗ ਗਿਆ।
ਹਾਦਸੇ ਮੌਕੇ ਹੇਠਾਂ ਕੰਮ ਕਰ ਰਹੇ ਮਜ਼ਦੂਰ ਉਸ ਦੀ ਚਪੇਟ ਵਿਚ ਆ ਗਏ ਜਿਸ ਨਾਲ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਪੂਰੀ ਘਟਨਾ ਆਸ-ਪਾਸ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੌਥੀ ਮੰਜ਼ਿਲ ‘ਤੇ ਲੈਂਟਰ ਪੈਣ ਦਾ ਕੰਮ ਚੱਲ ਰਿਹਾ ਸੀ ਜਦੋਂ ਕਿ ਤੀਜੀ ਮੰਜ਼ਿਲ ਤੇ ਗਰਾਊਂਡ ਫਲੋਰ ‘ਤੇ ਮਿਸਤਰੀ ਤੇ ਮਜ਼ਦੂਰ ਮੌਜੂਦ ਸਨ। ਅਚਾਨਕ ਤੇਜ਼ ਆਵਾਜ਼ ਨਾਲ ਲੈਂਟਰ ਦਾ ਹਿੱਸਾ ਹੇਠਾਂ ਆ ਡਿੱਗਾ। ਮਲਬਾ ਡਿੱਗਦੇ ਹੀ ਮਿੱਟੀ ਦਾ ਗੁਬਾਰ ਫੈਲ ਗਿਆ ਤੇ ਆਸ-ਪਾਸ ਦੇ ਲੋਕ ਦਹਿਸ਼ਤ ਵਿਚ ਆ ਗਏ।
ਇਹ ਵੀ ਪੜ੍ਹੋ : ਕਾਰ ਨਾਲ ਟਕਰਾਉਣ ਮਗਰੋਂ ਦਰੱਖਤ ਨਾਲ ਟਕਰਾਈ ਗੱਡੀ, ਦੁਬਈ ਤੋਂ ਪੰਜਾਬ ਪਰਤੇ ਨੌਜਵਾਨ ਦੀ ਹੋਈ ਮੌ/ਤ
ਸਥਾਨਕ ਲੋਕਾਂ ਨੇ ਬਿਨਾਂ ਸਮਾਂ ਬਰਬਾਦ ਕੀਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮਲਬਾ ਹਟਾ ਕੇ ਦਬੇ ਹੋਏ ਮਿਸਤਰੀ ਤੇ ਮਜ਼ਦੂਰ ਨੂੰ ਬਾਹਰ ਕੱਢਿਆ। ਲਗਭਗ ਡੇਢ ਘੰਟੇ ਦੀ ਮੁਸ਼ੱਕਤ ਮਗਰੋਂ ਉਨ੍ਹਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ। ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਗਈ। ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਜਾਂਚ ਵਿਚ ਲਾਪ੍ਰਵਾਹੀ ਸਾਹਮਣੇ ਆਈ ਤਾਂ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























