ਫਰੀਦਕੋਟ ਦੇ SSP ਡਾ. ਪ੍ਰਗਿਆ ਜੈਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਜਿਥੇ ਕੋਟਕਪੂਰਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਉਸਾਰੀ ਨੂੰ ਢਾਹਿਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਰਹੇ ਜਿਨ੍ਹਾਂ ਦੀ ਮੌਜੂਦਗੀ ਵਿਚ ਇਸ ਉਸਾਰੀ ਨੂੰ ਢਾਹਿਆ ਗਿਆ। ਬੁਲਡੋਜ਼ਰ ਦੀ ਮਦਦ ਨਾਲ ਕੋਠੀ ਨੂੰ ਢਾਹ ਦਿੱਤਾ ਗਿਆ। ਮੁਲਜ਼ਮ ਨਸ਼ਾ ਤਸਕਰੀ ਦੇ ਮਾਮਲੇ ਵਿਚ ਸ਼ਾਮਲ ਹੈ।
ਕੋਟਕਪੂਰਾ ਦੀ ਇੰਦਰਾ ਕਾਲੋਨੀ ਵਾਸੀ ਵਿਸ਼ਾਲ ਨਾਂ ਦਾ ਨਸ਼ਾ ਤਸਕਰ ਤੇ ਉਸ ਦੇ ਪਰਿਵਾਰ ਵੱਲੋਂ ਘਰ ਵਿਚ ਗੈਰ-ਕਾਨੂੰਨੀ ਉਸਾਰੀ ਕੀਤੀ ਗਈ ਸੀ। ਇਸ ਸਬੰਧੀ ਨਗਰ ਕੌਂਸਲ ਨੇ ਉਨ੍ਹਾਂ ਨੂੰ ਕਈ ਨੋਟਿਸ ਜਾਰੀ ਕੀਤੇ ਸਨ ਪਰ ਉਨ੍ਹਾਂ ਨੇ ਕਬਜ਼ਾ ਨਹੀਂ ਹਟਾਇਆ। ਇਸ ਦੇ ਬਾਅਦ ਨਗਰ ਕੌਂਸਲ ਵੱਲੋਂ ਪੁਲਿਸ ਦੀ ਮਦਦ ਨਾਲ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਵਾ/ਪਰੀ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕ.ਤ.ਲ
SSP ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਜੰਗੀ ਪੱਧਰ ‘ਤੇ ਕਾਰਵਾਈ ਜਾਰੀ ਹੈ। ਇਕ ਮਾਰਚ 2025 ਤੋਂ ਲੈ ਕੇਹੁਣ ਤੱਕ ਪੁਲਿਸ ਨੇ 1054 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ 26 ਕਿਲੋ ਹੈਰੋਇਨ, 6 ਕਿਲੋ ਅਫੀਮ, 20 ਕੁਇੰਟਲ ਚੂਰਾ ਪੋਸਤ ਤੇ 21 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 9 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਲੋਕਾਂ ਦੀ ਗੈਰ-ਕਾਨੂੰਨੀ ਕਮਾਈ ਨਾਲ ਬਣਾਈ ਉਸਾਰੀ ਨੂੰ ਢਾਹ ਦਿੱਤਾ ਜਾਵੇਗਾ ਤਾਂ ਕਿ ਸਮਾਜ ਵਿਚ ਸਖਤ ਸੰਦੇਸ਼ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























