ਚੰਡੀਗੜ੍ਹ : ਯੂਪੀ ਮਗਰੋਂ ਹੁਣ ਪੰਜਾਬ ਵਿੱਚ ਵੀ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਬੁਲਡੋਜ਼ਰ ਚੱਲੇਗਾ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਬੁਲਡੋਜ਼ਰ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਸਬੰਧੀ ਵੀ ਹਰ ਕਿਸੇ ਦੇ ਕਾਗਜ਼ਾਤ ਤਿਆਰ ਕਰਵਾ ਰਹੀ ਹੈ।
ਸੀ.ਐੱਮ. ਮਾਨ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੁਝ ਲੋਕ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਤਿਆਰ ਨਹੀਂ ਹਨ। ਗੱਡੀਆਂ ਇਹ ਨਹੀਂ ਮੋੜ ਰਹੇ। ਮੁਖ ਮੰਤਰੀ ਨੇ ਕਿਹਾ ਕਿ ਕਾਗਜ਼ ਨਿਕਲ ਰਹੇ ਹਨ, ਅਜੇ ਤੁਸੀਂ ਵੇਖਿਓ ਬੁਲਡੋਜ਼ਰ ਕਿੱਥੇ-ਕਿੱਥੇ ਚੱਲਦਾ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਨਜਾਇਜ਼ ਕਬਜ਼ਿਆਂ ‘ਤੇ ਬੁਲਡੋਜ਼ਰ ਚੱਲਣਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪੰਚਾਇਤਾਂ ਦੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਹੈ।
ਪੰਜਾਬ ਦੀਆਂ ਪੰਚਾਇਤਾਂ ਵਿੱਚ ਲੋਕਾਂ ਨੇ ਕਰੀਬ 5000 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਕਬਜ਼ਿਆਂ ਨੂੰ ਛੁਡਵਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਪ੍ਰਸ਼ਾਸਨ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 31 ਮਈ 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ। ਕੁਝ ਦਿਨ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਨਿਊ ਚੰਡੀਗੜ੍ਹ ਨੇੜਲੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਕੀਮਤ ਵਾਲੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਰਾਜ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨਾਲ ਹਾਲ ਹੀ ਵਿੱਚ ਕੀਤੀ ਉੱਚ ਪੱਧਰੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਜਿਸ ਤੋਂ ਬਾਅਦ ਪ੍ਰਸ਼ਾਸਨ ਨਜਾਇਜ਼ ਕਬਜ਼ਿਆਂ ਦੀ ਸੂਚੀ ਤਿਆਰ ਕਰਨ ‘ਚ ਲੱਗਾ ਹੋਇਆ ਹੈ।