ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੰਗਲਵਾਰ ਨੂੰ ਯਾਤਰੀਆਂ ਨਾਲ ਭਰੀ ਇੱਕ ਬੱਸ 50 ਫੁੱਟ ਉੱਚੇ ਪੁਲ ‘ਤੋਂ ਹੇਠਾਂ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 15 ਯਾਤਰੀਆਂ ਦੀ ਮੌਤ ਅਤੇ 25 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਲਿਜਾਇਆ ਜਾ ਰਿਹਾ ਹੈ।
ਇਸ ਹਾਦਸੇ ‘ਚ ਹੁਣ ਤੱਕ 15 ਯਾਤਰੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਗਿਣਤੀ ਵੀ ਕਾਫੀ ਜ਼ਿਆਦਾ ਦੱਸੀ ਜਾ ਰਹੀ ਹੈ। ਇਹ ਹਾਦਸਾ ਜ਼ਿਲ੍ਹੇ ਦੇ ਵੂਲ ਥਾਣੇ ਦੇ ਦਸਾਂਗਾ ਨੇੜੇ ਡੋਂਗਰਗਾਂਵ ਪੁਲ ‘ਤੇ ਸਵੇਰੇ 8:30 ਵਜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਮਾਂ ਸ਼ਾਰਦਾ ਟਰੈਵਲਜ਼ ਦੀ ਬੱਸ ਖਰਗੋਨ ਤੋਂ ਇੰਦੌਰ ਜਾ ਰਹੀ ਸੀ। ਇਹ ਹਾਦਸਾ ਖਰਗੋਨ-ਠੀਕਰੀ ਰੋਡ ‘ਤੇ ਵਾਪਰਿਆ। ਬੱਸ ਨਦੀ ਦੇ ਪੁਲ ਤੋਂ ਲੰਘ ਰਹੀ ਸੀ। ਫਿਰ ਅਚਾਨਕ ਬੱਸ ਹੇਠਾਂ ਡਿੱਗ ਗਈ। ਇਸ ਤੋਂ ਬਾਅਦ ਕਾਫੀ ਜ਼ੋਰਦਾਰ ਰੌਲਾ ਪਿਆ, ਜਿਸ ਨੂੰ ਸੁਣ ਕੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 35 ਤੋਂ ਵੱਧ ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਨੇ ਰੱਦ ਕੀਤੇ 4161 ਮਾਸਟਰ ਕਾਡਰ ਟੀਚਰਾਂ ਦੇ ਨਿਯੁਕਤੀ ਪੱਤਰ, ਨਵੀਂ ਮੈਰਿਟ ਸੂਚੀ ਹੋਵੇਗੀ ਜਾਰੀ
ਰਾਜ ਸਰਕਾਰ ਦੇ ਗ੍ਰਹਿ ਮੰਤਰੀ ਡਾ: ਨਰੋਤਮ ਮਿਸ਼ਰਾ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋਏ ਹਨ। ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਦੂਜੇ ਪਾਸੇ ਮੱਧ ਪ੍ਰਦੇਸ਼ ਦੀ ਸ਼ਿਵਰਾਜ ਚੌਹਾਨ ਦੀ ਸਰਕਾਰ ਨੇ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ, ਆਮ ਜ਼ਖ਼ਮੀਆਂ ਲਈ 25-25 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਦਸੇ ਵਿੱਚ ਜ਼ਖਮੀਆਂ ਦੇ ਇਲਾਜ ਦਾ ਸਰਕਾਰ ਵੱਲੋਂ ਯੋਗ ਪ੍ਰਬੰਧ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: