ਮੈਕਸੀਕੋ ਦੇ ਦੱਖਣੀ ਸੂਬੇ ਓਆਕਸਾਕਾ ‘ਚ ਬੁੱਧਵਾਰ ਰਾਤ ਨੂੰ ਇਕ ਬੱਸ 80 ਫੁੱਟ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਸਾਲ ਦੇ ਬੱਚੇ ਸਮੇਤ 27 ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ 19 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਜਾਣਕਾਰੀ ਅਨੁਸਾਰ ਬੱਸ ਮੈਕਸੀਕੋ ਸਿਟੀ ਤੋਂ ਓਕਸਾਕਾ ਦੇ ਯੋਸੁੰਦੁਆ ਜਾ ਰਹੀ ਸੀ। ਜਿਵੇ ਹੀ ਬੱਸ ਮਾਗਡਾਲੇਨਾ ਪੇਨਾਸਕੋ ਪਿੰਡ ਦੇ ਨੇੜੇ ਪਹੁੰਚੀ ਤਾਂ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਖਾਈ ‘ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਜਿਸ ਸ਼ਹਿਰ ਵਿੱਚ ਇਹ ਹਾਦਸਾ ਹੋਇਆ ਹੈ ਉਹ ਪਹਾੜੀ ਖੇਤਰ ਵਿੱਚ ਸਥਿਤ ਹੈ। ਇੱਥੇ ਘੁੰਮਣ ਵਾਲੀਆਂ ਸੜਕਾਂ ਅਤੇ ਡੂੰਘੀਆਂ ਖੱਡਾਂ ਹਨ। ਸਿਵਲ ਪ੍ਰੋਟੈਕਸ਼ਨ ਦੀ ਬਚਾਅ ਟੀਮ ਨੇ ਜ਼ਖਮੀਆਂ ਨੂੰ ਨੇੜਲੇ ਪਿੰਡ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਰਿਸ਼ਵਤਖੋਰ ਵਕੀਲ ਕਾਬੂ, ਮੁਆਵਜ਼ਾ ਜਾਰੀ ਕਰਨ ਲਈ ਮੰਗੇ ਸੀ 20 ਲੱਖ
ਓਕਸਾਕਾ ਸਰਕਾਰ ਦੇ ਸਕੱਤਰ ਜਨਰਲ ਜੀਸਸ ਰੋਮੇਰੋ ਲੋਪੇਜ਼ ਨੇ ਕਿਹਾ ਕਿ ਬੱਸ ਨੂੰ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਮਰਨ ਵਾਲਿਆਂ ਵਿੱਚ 13 ਪੁਰਸ਼, 13 ਔਰਤਾਂ ਅਤੇ ਇੱਕ ਸਾਲ ਦਾ ਬੱਚਾ ਸ਼ਾਮਲ ਹੈ। ਜੀਸਸ ਰੋਮੇਰੋ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਜਿਹਾ ਲੱਗ ਰਿਹਾ ਹੈ ਕਿ ਹਾਦਸਾ ਕਿਸੇ ਤਕਨੀਕੀ ਖਰਾਬੀ ਕਾਰਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: