ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਪੰਜਾਬ ਦੇ ਮੋਹਾਲੀ ‘ਚ ਜ਼ੀਰਕਪੁਰ-ਚੰਡੀਗੜ੍ਹ ਬੈਰੀਅਰ ‘ਤੇ ਨਵੇਂ ਬਣੇ ਫਲਾਈਓਵਰ ਨੇੜੇ ਪਲਟ ਗਈ, ਜਿਸ ਤੋਂ ਬਾਅਦ ਚੀਕ-ਚਿਹਾੜਾ ਮਚ ਗਿਆ।
ਐਕਟਿਵਾ ਸਵਾਰ ਨੂੰ ਬਚਾਉਂਦੇ-ਬਚਾਉੰਦੇ ਬੱਸ ਡਿਵਾਈਡਰ ਨਾਲ ਟਕਰਾ ਕੇ ਸੜਕ ਦੇ ਵਿਚਕਾਰ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਗਲਤ ਸਾਈਡ ਤੋਂ ਆ ਰਿਹਾ ਸੀ। ਬੱਸ ਵਿੱਚ ਕੁੱਲ 15 ਸਵਾਰੀਆਂ ਸਨ, ਜਿਨ੍ਹਾਂ ਵਿੱਚੋਂ 4-5 ਨੂੰ ਮਾਮੂਲੀ ਸੱਟਾਂ ਲੱਗੀਆਂ।
ਹਾਲਾਂਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋ ਬਚ ਗਿਆ। ਬੱਸ ਪਲਟਣ ਤੋਂ ਬਾਅਦ ਪਿਛਲੀ ਖਿੜਕੀ ਨੂੰ ਤੋੜ ਕੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਤੋਂ ਬਾਅਦ ਚੰਡੀਗੜ੍ਹ ਵੱਲ ਲੰਮਾ ਜਾਮ ਲੱਗ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ੀਰਕਪੁਰ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਇਆ ਅਤੇ ਬੱਸ ਨੂੰ ਸਿੱਧੀ ਕਰਨ ਲਈ ਕਰੇਨ ਬੁਲਾ ਕੇ ਫਲਾਈਓਵਰ ਦੇ ਹੇਠਾਂ ਤੋਂ ਸਰਵਿਸ ਰੋਡ ਵੱਲ ਆਵਾਜਾਈ ਮੋੜ ਦਿੱਤੀ। ਡਿਵਾਈਡਰ ਨਾਲ ਟਕਰਾਉਣ ਕਾਰਨ ਬੱਸ ਦੀ ਰਫ਼ਤਾਰ ਘੱਟ ਗਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਜ਼ੀਰਕਪੁਰ ਦੇ ਸਿੰਘਪੁਰਾ ਮੋੜ ‘ਤੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ। ਕੰਮ ਬਹੁਤ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਜਿਸ ਕਾਰਨ ਸੜਕਾਂ ਦੀ ਹਾਲਤ ਖਸਤਾ ਹੈ।
ਇਹ ਵੀ ਪੜ੍ਹੋ : ਮਿਡ-ਡੇ ਮੀਲ ‘ਚ ਫਿਰ ਲਾਪਰਵਾਹੀ! ਦਾਲ ‘ਚੋਂ ਮਿਲੀ ਕਿਰਲੀ, 35 ਬੱਚਿਆਂ ਦੀ ਵਿਗੜੀ ਤਬੀਅਤ
ਇੰਨਾ ਹੀ ਨਹੀਂ ਬਰਸਾਤ ਦੇ ਮੌਸਮ ‘ਚ ਸਥਿਤੀ ਹੋਰ ਵਿਗੜ ਜਾਂਦੀ ਹੈ। ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਪਰ ਆਰਜ਼ੀ ਤੌਰ ‘ਤੇ ਸੜਕਾਂ ਦੀ ਮੁਰੰਮਤ ਅਤੇ ਆਵਾਜਾਈ ਦੇ ਹਿਸਾਬ ਨਾਲ ਤਿਆਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: