ਬਰਨਾਲਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨ ਗਏ। ਨਾਲ ਹੀ ਕਈ ਸਵਾਰੀਆਂ ਵੀ ਜਖਮੀ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਵੀ ਇਸ ਦੀ ਚਪੇਟ ‘ਚ ਆਇਆ ਹੈ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਜਦੋਂ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿਚ 40 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ਵਿਚ ਕੁਝ ਮਹਿਲਾਵਾਂ ਤੇ ਬੱਚੇ ਵੀ ਸਨ। ਟੱਕਰ ਪਿੱਛੇ ਕਾਰਨ ਬੱਸ ਦਾ ਸਟੇਅਰਿੰਗ ਫੇਲ ਹੋਣਾ ਦੱਸਿਆ ਜਾ ਰਿਹਾ ਹੈ। ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਬੱਸ ਵਿਚ ਸਵਾਰ ਕਿਸਾਨਾਂ ਦੀ ਜਾਨ ਵਾਲ-ਵਾਲ ਬਚੀ ਹੈ।
ਦੂਜੇ ਪਾਸੇ ਕੈਂਟਰ ਚਾਲਕ ਦੇ ਵੀ ਕਈ ਸੱਟਾਂ ਲੱਗੀਆਂ ਹਨ। ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਕਿਸਾਨ ਤਹਿਸੀਲ ਪੱਧਰ ਉਤੇ ਹੋਣ ਵਾਲੇ ਧਰਨੇ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ ਕਿ ਰਸਤੇ ਵਿਚ ਬੱਸ ਦਾ ਸਟੇਅਰਿੰਗ ਫੇਲ ਹੋ ਗਿਆ ਜਿਸ ਕਰਕੇ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -:
























