ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰਿਆ ਹੈ। ਸੜਕ ਦੇ ਵਿਚਕਾਰ ਸਵਾਰੀਆਂ ਨਾਲ ਭਰੀ ਬੱਸ ਹੋਈ ਬੱਸ ਪਲਟ ਗਈ ਹੈ ਤੇ ਹਾਦਸੇ ‘ਚ ਇਕ ਬੱਚੀ ਸਣੇ 7 ਸਵਾਰੀਆਂ ਦੀ ਮੌਤ ਹੋ ਜਾਣ ਦੀ ਵੀ ਖਬਰ ਹੈ ਤੇ 2 ਦਰਜਨ ਦੇ ਲਗਭਗ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ। 
ਇੰਨਾ ਹੀ ਨਹੀਂ ਕਈ ਸਵਾਰੀਆਂ ਬੱਸ ਵਿਚ ਫਸ ਗਈਆਂ ਹਨ। ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦਸੂਹਾ ਵਿਖੇ ਹਾਜੀਪੁਰ ਰੋਡ ‘ਤੇ ਇਹ ਹਾਦਸਾ ਵਾਪਰਿਆ ਹੈ ਜਿਥੇ ਤੇਜ਼ ਰਫਤਾਰ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਸੜਕ ਵਿਚਕਾਰ ਹੀ ਪਲਟ ਜਾਂਦੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਜਦੋਂ ਹਾਦਸਾ ਵਾਪਰਿਆ ਤਾਂ ਮੌਕੇ ‘ਤੇ ਚੀਕ ਚਿਹਾੜਾ ਮਚ ਗਿਆ। ਕ੍ਰੇਨ ਦੀ ਮਦਦ ਨਾਲ ਸ਼ੀਸ਼ਿਆਂ ਨੂੰ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਸੀ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੇ 2 ਬ.ਦ.ਮਾਸ਼ਾਂ ਦਾ ਕੀਤਾ ਐ.ਨ.ਕਾ/ਊਂਟਰ, ਗੋ.ਲੀ ਲੱਗਣ ਨਾਲ ਦੋਵੇਂ ਮੁਲਜ਼ਮ ਹੋਏ ਜ਼ਖਮੀ
ਜਾਣਕਾਰੀ ਮੁਤਾਬਕ 2 ਦਰਜਨ ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਪੁਲਿਸ ਮੌਕੇ ‘ਤੇ ਪਹੁੰਚੇ ਹਨ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਹਨ। ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























